ਨਵੀਂ ਦਿੱਲੀ: ਤੇਲੰਗਾਨਾ ਦੇ ਮਨਚੇਰੀਅਲ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਰਿਹਾਇਸ਼ੀ ਸਕੂਲ ਵਿੱਚ ਸਕੂਲੀ ਵਿਦਿਆਰਥੀਆਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ਵਿੱਚ ਇਹ ਵਿਦਿਆਰਥੀ ਬਿਅਰ ਪੀਂਦੇ ਵੇਖੇ ਗਏ ਹਨ। ਇਹ ਘਟਨਾ ਡਾਂਡੇਪੱਲੀ ਦੇ ਬੀਸੀ ਬੁਆਏਜ਼ ਰਿਹਾਇਸ਼ੀ ਸਕੂਲ ਦੀ ਦੱਸੀ ਗਈ ਹੈ, ਜਿੱਥੇ 10ਵੀਂ ਜਮਾਤ ਦੇ ਵਿਦਿਆਰਥੀ ਫੇਅਰਵੈੱਲ ਪਾਰਟੀ ਦੌਰਾਨ ਬੀਅਰ ਪੀਂਦੇ ਹੋਏ ਦੇਖੇ ਗਏ ਹਨ।


10ਵੀਂ ਜਮਾਤ ਦੇ ਵਿਦਿਆਰਥੀ ਹੋਸਟਲ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕਰਨਾ ਚਾਹੁੰਦੇ ਸਨ।ਵਿਕਾਸ ਅਧਿਕਾਰੀ ਭਗਵਤੀ ਦੇ ਅਨੁਸਾਰ, “ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਿਦਾਇਗੀ ਪਾਰਟੀ ਕਰਨ ਲਈ ਹੋਸਟਲ ਵਾਰਡਨ ਤੋਂ ਇਜਾਜ਼ਤ ਮੰਗੀ ਸੀ। ਪਰ ਹੋਸਟਲ ਦੇ ਕਮਰੇ ਵਿੱਚ ਵਿਦਿਆਰਥੀਆਂ ਨੇ ਸ਼ਰਾਬ ਪੀਤੀ।"


17 ਅਪਰੈਲ ਨੂੰ ਪਾਰਟੀ ਰੱਖੀ ਗਈ ਸੀ ਅਤੇ ਪਿੰਡ ਵਿੱਚ ਹੀ ਰਹਿ ਰਹੇ ਉਨ੍ਹਾਂ ਦੇ ਦੋਸਤਾਂ ਵੱਲੋਂ ਹੋਸਟਲ ਵਿੱਚ ਵਿਦਿਆਰਥੀਆਂ ਨੂੰ ਬਾਹਰੋਂ ਸ਼ਰਾਬ ਸਪਲਾਈ ਕੀਤੀ ਗਈ ਸੀ।


ਹਾਲਾਂਕਿ, ਕੁਝ ਖੁਸ਼ ਹੋਏ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਾਰਟੀ ਦੀਆਂ ਤਸਵੀਰਾਂ ਪੋਸਟ ਕੀਤੀਆਂ, ਜੋ ਜਲਦੀ ਹੀ ਵਾਇਰਲ ਹੋ ਗਈਆਂ ਅਤੇ ਅਧਿਕਾਰੀਆਂ ਦਾ ਵੀ ਧਿਆਨ ਖਿੱਚਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।ਇਹ ਘਟਨਾ ਡਾਂਡੇਪੱਲੀ ਦੇ ਬੀਸੀ ਬੁਆਏਜ਼ ਰਿਹਾਇਸ਼ੀ ਸਕੂਲ ਦੀ ਦੱਸੀ ਗਈ ਹੈ, ਜਿੱਥੇ 10ਵੀਂ ਜਮਾਤ ਦੇ ਵਿਦਿਆਰਥੀ ਫੇਅਰਵੈੱਲ ਪਾਰਟੀ ਦੌਰਾਨ ਬੀਅਰ ਪੀਂਦੇ ਹੋਏ ਦੇਖੇ ਗਏ ਹਨ।ਵਿਦਿਆਰਥੀ ਹੋਸਟਲ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਦਾ ਇਹ ਕਾਂਡ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।


 


 


 


 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।