Viral Video: ਮਹਾਰਾਸ਼ਟਰ ਦੇ ਲਾਤੁਰ ਜ਼ਿਲ੍ਹੇ ਵਿੱਚ ਸਥਿਤ ਆਈਟੀਆਈ ਕਾਲਜ ਵਿੱਚ ਇੱਕ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਕਲਾਸ ਟੀਚਰ ਨੇ 18 ਸਾਲ ਦੇ ਵਿਦਿਆਰਥੀ ਨੂੰ ਵਾਇਰਿੰਗ ਦੇ ਪ੍ਰੈਕਟੀਕਲ ਲਈ ਘਰ ਸੱਦਿਆ ਅਤੇ ਫਿਰ ਕਲਾਸ ਟੀਚਰ ਨੇ ਵਿਦਿਆਰਥੀ ਕੋਲੋਂ ਘਰ ਦਾ ਕੰਮ ਕਰਵਾਇਆ। ਇੰਨਾ ਹੀ ਨਹੀਂ ਉਨ੍ਹਾਂ ਨੇ ਵਿਦਿਆਰਥੀ ਨੂੰ ਘਰ ਅਤੇ ਛੱਤ ਤੋਂ ਗੰਦਗੀ ਸਾਫ਼ ਕਰਨ ਲਈ ਵੀ ਕਿਹਾ। ਵਿਦਿਆਰਥੀ ਦਾ ਕੰਮ ਕਰਵਾਉਣ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹਾਲਾਂਕਿ ਵੀਡੀਓ ਵਾਇਰਲ ਹੁੰਦਿਆਂ ਹੀ ਆਈਟੀਆਈ ਦੇ ਪ੍ਰਿੰਸੀਪਲ ਨੇ ਇੱਕ ਕਮੇਟੀ ਬਣਾ ਦਿੱਤੀ ਹੈ। ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਵਿਦਿਆਰਥੀ ਦੇ ਸਫਾਈ ਕਰਨ ਦਾ ਵੀਡੀਓ ਸਾਹਮਣੇ ਆਇਆ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਿਦਿਆਰਥੀ ਪ੍ਰੀਸ਼ਦ ਦੇ ਆਗੂ ਪ੍ਰਣਵ ਨਾਗਰਾਲੇ ਨੇ ਦੱਸਿਆ ਕਿ ਸਰਕਾਰੀ ਆਈ.ਟੀ.ਆਈ.ਕਾਲਜ ਦੀ ਮੈਡਮ ਨੇ ਇਲੈਕਟ੍ਰੀਸ਼ੀਅਨ ਵਿਦਿਆਰਥੀ ਤੋਂ ਘਰ ਦਾ ਕੰਮ ਕਰਵਾਇਆ।


ਪ੍ਰੈਕਟੀਕਲ ਦੇ ਨਾਂ 'ਤੇ ਵਿਦਿਆਰਥੀ ਤੋਂ ਸਫ਼ਾਈ ਅਤੇ ਘਰੇਲੂ ਕੰਮ ਕਰਵਾਇਆ। ਜਦੋਂ ਬੱਚੇ ਸਾਡੇ ਕੋਲ ਆਏ ਤਾਂ ਅਸੀਂ ਪ੍ਰਿੰਸੀਪਲ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ। ਇਸ 'ਤੇ ਉਨ੍ਹਾਂ ਇਸ ਮਾਮਲੇ 'ਚ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਦੇ ਵੀ ਅਜਿਹੇ ਧੋਖੇ ਦਾ ਸ਼ਿਕਾਰ ਨਾ ਹੋਣ।


ਇਸ ਸਬੰਧੀ ਜਦੋਂ ਕਲਾਸ ਟੀਚਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਸੇ ਵੀ ਵਿਦਿਆਰਥੀ ਨੂੰ ਘਰ ਬੁਲਾ ਕੇ ਕੰਮ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਕਲਾਸ ਟੀਚਰ ਦਾ ਕਹਿਣਾ ਹੈ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਵੀਡੀਓ ਕਿਸ ਨੇ ਅਤੇ ਕਦੋਂ ਬਣਾਈ ਹੈ। ਇਸ ਤੋਂ ਬਾਅਦ ਜਦੋਂ ਕਾਲਜ ਦੀ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਹ ਦੋਸ਼ ਸਹੀ ਪਾਏ ਗਏ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।