ਨਵੀਂ ਦਿੱਲੀ: ਖਾਲਿਸਤਾਨੀ ਤੱਤਾਂ (Khalistani activities) ਵੱਲੋਂ ਵਿਦੇਸ਼ਾਂ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਦੀ ਖ਼ਬਰ ਮਿਲੀ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (foreign ministry) ਨੇ ਵੀਰਵਾਰ ਨੂੰ ਕਿਹਾ ਕਿ ਉਹ ਸਬੰਧਤ ਸਰਕਾਰਾਂ ਨਾਲ ਨੇੜਲੇ ਸੰਪਰਕ ਵਿੱਚ ਹਨ। ਖਾਲਿਸਤਾਨੀ ਗਤੀਵਿਧੀਆਂ ਦੇ ਖਦਸ਼ੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਆਪਣੀ ਚਿੰਤਾਵਾਂ ਬਾਰੇ ਦੱਸਦਿਆਂ ਸਰਕਾਰ ਨੂੰ ਢੁਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਖਾਲਿਸਤਾਨੀ ਤੱਤਾਂ ਦੀ ਗਤੀਵਿਧੀਆਂ ਅਤੇ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਪੁੱਛਣ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਭਾਰਤੀ ਡਿਪਲੋਮੈਟਿਕ ਮਿਸ਼ਨ ਕੰਪਲੈਕਸਾਂ ਅਤੇ ਇਸ ਦੇ ਕਰਮਚਾਰੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਦੇਸ਼ ਦੀ ਸਰਕਾਰ ਦੀ ਹੈ।

ਉਨ੍ਹਾਂ ਕਿਹਾ, "ਜਦੋਂ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਹੁੰਦੇ ਹਨ ਜਾਂ ਕੋਈ ਜਾਣਕਾਰੀ ਮਿਲਣ 'ਤੇ ਅਸੀਂ ਆਪਣੇ ਪਰਿਸਰ ਅਤੇ ਇਸ ਦੇ ਕਰਮਚਾਰੀਆਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਬਾਰੇ ਕਹਿੰਦੇ ਹਾਂ।"

ਉਨ੍ਹਾਂ ਕਿਹਾ, “ਜਿੱਥੋਂ ਤੱਕ ਵਿਦੇਸ਼ਾਂ ਵਿਚ ਕੁਝ ਤੱਤਾਂ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਸਾਹਮਣੇ ਆਈਆਂ ਹਨ। ਅਸੀਂ ਸਬੰਧਿਤ ਸਰਕਾਰਾਂ ਨਾਲ ਨੇੜਲੇ ਸੰਪਰਕ ਵਿੱਚ ਹਾਂ ਅਤੇ ਉਨ੍ਹਾਂ ਨੂੰ ਸੰਭਾਵਿਤ ਖ਼ਤਰੇ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।”

ਇਹ ਵੀ ਪੜ੍ਹੋਰਾਕੇਸ਼ ਟਿਕੈਤ ਦੇ ਹੰਝੂਆਂ ਨਾਲ ਕਿਸਾਨ ਅੰਦੋਲਨ ਵਿੱਚ ਯੂ-ਟਰਨ, ਗਾਜ਼ੀਪੁਰ ਵਿੱਚ ਕੁਝ ਹੀ ਘੰਟਿਆਂ ਵਿੱਚ ਬਦਲੀ ਤਸਵੀਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904