ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕੇਂਦਰ ਸਰਕਾਰ 'ਤੇ ਆਰੋਪ ਲਗਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਸਮੇਂ 'ਚ ਜਦੋਂ ਦੇਸ਼ ਦੇ ਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਕੇਂਦਰ ਸਰਕਾਰ ਗੋਆ 'ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਦੀ ਮੇਜ਼ਬਾਨੀ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੰਢੀ ਜੰਗਲੀ ਖੇਤਰ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਧਮਾਕੇ 'ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਅਤੇ ਇਕ ਮੇਜਰ ਰੈਂਕ ਦਾ ਅਧਿਕਾਰੀ ਜ਼ਖਮੀ ਹੋ ਗਿਆ।

 


 





ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਟਵੀਟ ਕੀਤਾ, “ਜਦੋਂ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ ਤਾਂ ਅਜਿਹੇ 'ਚ ਕੇਂਦਰ ਸਰਕਾਰ ਵੱਲੋਂ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਖਾਤਿਰਦਾਰੀ ਕਰਨ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਦਰਦ ਤੇ ਰੋਸ ਹੈ। ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ। 'ਆਪ' ਸੰਸਦ ਸੰਜੇ ਸਿੰਘ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, ''ਸਾਡੇ ਜਵਾਨ ਅੱਤਵਾਦੀਆਂ ਨਾਲ ਲੜਦੇ ਹੋਏ ਦੇਸ਼ ਲਈ ਸ਼ਹਾਦਤ ਦੇ ਰਹੇ ਹਨ। ਪ੍ਰਧਾਨ ਮੰਤਰੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੂੰ ਗੋਆ ਦੀ ਸੈਰ ਕਰਵਾ ਰਹੇ ਹਨ। ਮੋਦੀ ਭਗਤ ਸਦਮੇ 'ਚ ਹਨ। ਬਹਾਦਰ ਸ਼ਹੀਦਾਂ ਨੂੰ ਪ੍ਰਣਾਮ ਅਤੇ ਸ਼ਰਧਾਂਜਲੀ।

 


 

 ਐਸਸੀਓ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਭੁੱਟੋ 

 

 ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ 'ਚ ਹਿੱਸਾ ਲੈਣ ਗੋਆ ਪਹੁੰਚ ਚੁੱਕੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਾਰੇ ਵਿਦੇਸ਼ ਮੰਤਰੀਆਂ ਦਾ ਸਵਾਗਤ ਕੀਤਾ। ਇਸ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦਾ ਵੀ ਸਵਾਗਤ ਕੀਤਾ ਗਿਆ। ਹਾਲਾਂਕਿ ਦੋਵਾਂ ਵਿਚਾਲੇ ਦੂਰੀ ਨਜ਼ਰ ਆ ਰਹੀ ਸੀ ਪਰ ਜਦੋਂ ਬਿਲਾਵਲ ਆਇਆ ਤਾਂ ਜੈਸ਼ੰਕਰ ਨੇ ਦੂਰੋਂ ਹੀ ਹੱਥ ਜੋੜ ਲਏ। ਬਿਲਾਵਲ 12 ਸਾਲਾਂ ਵਿੱਚ ਭਾਰਤ ਦਾ ਦੌਰਾ ਕਰਨ ਵਾਲੇ ਪਾਕਿਸਤਾਨ ਦੇ ਪਹਿਲੇ ਵਿਦੇਸ਼ ਮੰਤਰੀ ਹਨ। ਸਾਲ 2011 ਵਿੱਚ ਪਾਕਿਸਤਾਨ ਦੀ ਤਤਕਾਲੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਭਾਰਤ ਦਾ ਦੌਰਾ ਕੀਤਾ ਸੀ। ਉਸ ਤੋਂ ਬਾਅਦ ਹੁਣ 2023 ਵਿੱਚ ਪਾਕਿਸਤਾਨ ਦਾ ਇੱਕ ਵਿਦੇਸ਼ ਮੰਤਰੀ ਭਾਰਤ ਆਇਆ ਹੈ।