CM Arvind kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਹੁਣ ਟਰਾਂਸਜੈਂਡਰ ਭਾਈਚਾਰੇ ਲਈ ਵੀ ਦਿੱਲੀ ਬੱਸਾਂ ਵਿੱਚ ਸਫਰ ਮੁਫ਼ਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਨੂੰ ਕੈਬਨਿਟ ਵਿੱਚ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਮਾਜਿਕ ਮਾਹੌਲ ਵਿੱਚ ਕਿੰਨਰ ਭਾਈਚਾਰੇ ਨੂੰ ਬਹੁਤ ਹੱਦ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ।
ਦਿੱਲੀ ਦੇ ਸੀਐਮ ਨੇ ਕਿਹਾ, "ਇੱਕ ਚੰਗੀ ਖ਼ਬਰ ਦੇਣੀ ਹੈ। ਕਿੰਨਰ ਭਾਈਚਾਰਾ ਉਹ ਸਮਾਜ ਹੈ, ਜਿਸ ਨੂੰ ਅੱਜ ਤੱਕ ਸਾਰਿਆਂ ਸਮਾਜਾਂ ਨੇ ਨਜ਼ਰਅੰਦਾਜ਼ ਕੀਤਾ ਹੈ, ਉਨ੍ਹਾਂ ਲਈ ਕੋਈ ਕੰਮ ਨਹੀਂ ਕੀਤਾ ਗਿਆ ਹੈ। ਪੂਰੇ ਦੇਸ਼ ਨੂੰ ਦੇਖ ਲਓ, ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਉਨ੍ਹਾਂ ਲਈ ਕੁਝ ਵੀ ਨਹੀਂ ਕੀਤਾ ਹੈ।'' ਅੱਜ ਮੈਨੂੰ ਇਹ ਦੱਸਦਿਆਂ ਹੋਇਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਦਿੱਲੀ ਸਰਕਾਰ ਨੇ ਟਰਾਂਸਜੈਂਡਰ ਭਾਈਚਾਰੇ ਲਈ ਵੱਡਾ ਫੈਸਲਾ ਲਿਆ ਹੈ।
ਸੀਐਮ ਕੇਜਰੀਵਾਲ ਨੇ ਅੱਗੇ ਕਿਹਾ, "ਅਸੀਂ ਫੈਸਲਾ ਕੀਤਾ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਲਈ ਦਿੱਲੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਵਿਵਸਥਾ ਕੀਤੀ ਜਾਵੇਗੀ। ਜਿਸ ਤਰ੍ਹਾਂ ਅਸੀਂ ਔਰਤਾਂ ਨੂੰ ਮੁਫਤ ਸਫ਼ਰ ਦਿੱਤਾ ਹੈ, ਉਸੇ ਤਰ੍ਹਾਂ ਕਿੰਨਰ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਵੀ ਮੁਫ਼ਤ ਸਫ਼ਰ ਕਰਵਾਇਆ ਜਾਵੇਗਾ।" "ਇਹ ਫੈਸਲਾ ਅਗਲੇ ਕੁਝ ਦਿਨਾਂ ਵਿੱਚ ਕੈਬਨਿਟ ਵਿੱਚ ਲਿਆਂਦਾ ਜਾਵੇਗਾ। ਇੱਕ ਵਾਰ ਕੈਬਨਿਟ ਦੇ ਫੈਸਲੇ ਨੂੰ ਸੂਚਿਤ ਕਰਨ ਤੋਂ ਬਾਅਦ, ਇਹ ਸਹੂਲਤ ਜਲਦੀ ਤੋਂ ਜਲਦੀ ਚਾਲੂ ਹੋ ਜਾਵੇਗੀ। ਅਸੀਂ ਅਗਲੇ ਕੁਝ ਹਫ਼ਤਿਆਂ ਵਿੱਚ ਇਸਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਾਂਗੇ।"
ਇਹ ਵੀ ਪੜ੍ਹੋ: Chandigarh Mayor Election: ਧਾਂਦਲੀ ਵਾਲੀ ਵੀਡੀਓ ਦੇਖ SC ਨੇ ਬਜਟ ਸੈਸ਼ਨ 'ਤੇ ਲਾਈ ਰੋਕ, ਕਿਹਾ-ਲੋੜ ਪਈ ਤਾਂ ਮੁੜ ਕਰਾਈਆਂ ਜਾਣਗੀਆਂ ਚੋਣਾਂ