Delhi News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੌਸ ਐਵੇਨਿਊ ਕੋਰਟ (Rouse Avenue Court) ਪਹੁੰਚੇ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। Rouse Avenue Court ਨੇ ਦੋਵਾਂ ਧਿਰਾਂ ਨੂੰ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਅਰਵਿੰਦ ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਈਡੀ ਵੱਲੋਂ ਪੂਰੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਉਨ੍ਹਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਲਈ 15,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਕਿਹਾ ਹੈ।
Rouse Avenue Court ਤੋਂ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਸੀਐਮ ਕੋਰਟ ਰੂਮ ਤੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਅੱਠ ਵਾਰ ਸੰਮਨ ਜਾਰੀ ਕੀਤੇ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਨੇ ਕਦੇ ਵੀ ਪੁੱਛਗਿੱਛ ਵਿੱਚ ਹਿੱਸਾ ਨਹੀਂ ਲਿਆ।