Delhi CM Arvind Kejriwal gets bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੀਰਵਾਰ ਯਾਨੀਕਿ ਅੱਜ 20 ਜੂਨ ਨੂੰ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਬੇਲ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ ਅੱਜ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਉਨ੍ਹਾਂ ਨੂੰ ਦਿੱਲੀ ਦੇ ਆਬਕਾਰੀ ਨੀਤੀ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਐਕਸ 'ਤੇ ਲਿਖਿਆ, "ਸਤਿਆਮੇਵ ਜਯਤੇ"।



ਸੀਐਮ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ 91 ਦਿਨਾਂ ਬਾਅਦ ਉਨ੍ਹਾਂ ਨੂੰ 20 ਜੂਨ ਨੂੰ ਜ਼ਮਾਨਤ ਮਿਲ ਗਈ। ਸੀਐਮ ਕੇਜਰੀਵਾਲ ਨੂੰ ਲੋਕ ਸਭਾ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਮਿਲ ਗਈ ਸੀ। ਪਰ ਉਨ੍ਹਾਂ 2 ਜੂਨ ਨੂੰ ਵਾਪਸ ਜੇਲ੍ਹ ਜਾਣਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ, ਜਿਸ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਅੱਜ ਉਨ੍ਹਾਂ ਦੇ ਹੱਕ 'ਚ ਫੈਸਲਾ ਸੁਣਾ ਦਿੱਤਾ ਹੈ।


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।