(Source: ECI/ABP News/ABP Majha)
CM Arvind Kejriwal Arrest: ਹੁਣ ਇਸ ਦਿਨ ਕੇਜਰੀਵਾਲ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ, ਲਿਸਟ 'ਚ 4 ਹੋਰ ਨਾਮ ਸ਼ਾਮਲ
CM Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ।
Bhagwant Mann to Meet CM Arvind Kejriwal: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ। ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲਿਆਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਨਾਂ ਵੀ ਜੁੜ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਹਫਤੇ ਦੋਵਾਂ ਦੀ ਮੁਲਾਕਾਤ ਤਿਹਾੜ ਜੇਲ੍ਹ 'ਚ ਹੋਵੇਗੀ।
ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਵਿੱਚ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖੀ ਸੀ। ਇੱਕ ਦਿਨ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ ਪਰ ਉਹ ਇੱਕ ਕਾਮਨ ਵਿਜ਼ਿਟਰ ਦੀ ਤਰ੍ਹਾਂ ਹੀ ਮਿਲ ਸਕਣਗੇ। ਉਨ੍ਹਾਂ ਨੂੰ 'ਮੁਲਾਕਾਤ ਵਾਲੀ ਖਿੜਕੀ' ਵਿੱਚ ਹੀ ਮਿਲਣ ਦਿੱਤਾ ਜਾਵੇਗਾ।
ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਐਮ ਕੇਜਰੀਵਾਲ ਦੀ ਮੁਲਾਕਾਤ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਸ ਦੇ ਲਈ ਪੰਜਾਬ ਦੇ ਸੀਏਓ ਨੇ ਤਿਹਾੜ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਹੈ ਮੁਲਾਕਾਤ ਲਈ ਜ਼ਰੂਰੀ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਸੀਐਮ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਦੇ ਰਿਮਾਂਡ ਦੀ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ 1 ਅਪ੍ਰੈਲ ਨੂੰ ਅਦਾਲਤ ਨੇ ਮੁੱਖ ਮੰਤਰੀ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸੀਐਮ ਕੇਜਰੀਵਾਲ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਤਿਹਾੜ ਜੇਲ੍ਹ ਦੀ ਬੈਰਕ ਨੰਬਰ 2 ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Arvind Kejriwal News: 'ਆਪ' ਦੇ ਮੰਤਰੀ ਨੇ ਹੀ ਕੇਜਰੀਵਾਲ ਖ਼ਿਲਾਫ਼ ਖੋਲ੍ਹ ਦਿੱਤਾ ਮੋਰਚਾ, ਹਾਈਕੋਰਟ 'ਚ ਕੀਤੀ ਆਹ ਮੰਗ
ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜ ਨਾਂ ਦਿੱਤੇ ਗਏ ਸਨ। ਸੂਚੀ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਨਿੱਜੀ ਸਕੱਤਰ ਵੈਭਵ ਕੁਮਾਰ, ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਹੁਣ ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Vegatables price: ਵਿਗੜ ਸਕਦਾ ਰਸੋਈ ਦਾ ਬਜਟ! ਇਸ ਮਹੀਨੇ ਆਹ ਸਬਜ਼ੀਆਂ ਤੇ ਫਲ ਹੋ ਜਾਣਗੇ ਮਹਿੰਗੇ