Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਕੋਈ ਰਾਹਤਨ ਹੀਂ ਮਿਲੀ ਹੈ। ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਹਾਈਕਰੋਟ ਨੇ ਰੱਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ, ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਜਾਣਗੇ। ਕਿਹਾ ਜਾ ਰਿਹਾ ਹੈ ਕਿ ਹੁਣ ਕੇਜਰੀਵਾਲ ਬੁੱਧਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਕਾਉਣਗੇ। ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਦੀ ਪਟੀਸ਼ਨ ਰੱਦ ਕਰਦਿਆਂ ਈਡੀ ਦੀ ਗ੍ਰਿਫ਼ਤਾਰੀ ਨੂੰ ਸਹੀ ਮੰਨਿਆ ਹੈ।


ਜ਼ਿਕਰ ਕਰ ਦਈਏ ਕਿ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਵਿੱਚ 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ।


ਹਾਈਕੋਰਟ ਵਿੱਚ ਸੁਣਵਾਈ ਦੌਰਾਨ ਕੀ ਕੁਝ ਹੋਇਆ ?



  • ਹਾਈਕੋਰਟ ਨੇ  ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਉੱਤੇ ਵਿਚਾਰ ਨਹੀਂ ਕਰ ਰਿਹਾ ਹੈ। ਕੇਵਲ ਗ੍ਰਿਫ਼ਤਾਰੀ ਦੇ ਖ਼ਿਲਾਫ਼ ਉਨ੍ਹਾਂ ਦੀ ਪਟੀਸ਼ਨ ਉੱਤੇ ਫ਼ੈਸਲਾ ਕਰ ਰਿਹਾ ਹੈ।

  • ਮੁਕੱਦਮੇ ਦੌਰਾਨ ਸਰਕਾਰੀ ਗਵਾਹਾਂ ਦੇ ਬਿਆਨ ਉੱਤੇ ਹੀ ਫ਼ੈਸਲਾ ਲਿਆ ਜਾਵੇਗਾ, ਉਦੋਂ ਤੱਕ ਕੇਜਰੀਵਾਲ ਜਿਰਹਾ ਕਰਨ ਲਈ ਆਜ਼ਾਦ ਹਨ।

  • ਹਾਈਕੋਰਟ ਨੇ ਕਿਹਾ ਕਿ ਟ੍ਰਾਇਲ ਕੋਰਟ ਦਾ ਰਿਮਾਂਡ ਆਦੇਸ਼ ਤਰਕਪੂਰਨ ਸੀ।

  • ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਈਡੀ ਰਿਮਾਂਡ ਨੂੰ ਗ਼ੈਰਕਾਨੂੰਨੀ ਨਹੀਂ ਠਹਿਰਾਇਆ ਜਾ ਸਕਦਾ-ਹਾਈਕਰੋਟ

  • ਦਿੱਲੀ ਹਾਈਕਰੋਟ ਨੇ ਕਿਹਾ ਕਿ ਈਡੀ ਦਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਕਾਨੂੰਨ ਦਾ ਉਲੰਘਣ ਨਹੀਂ ਹੈ।

    ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


    Join Our Official Telegram Channel : - 
    https://t.me/abpsanjhaofficial


     


    ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


    ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


    Android ਫੋਨ ਲਈ ਕਲਿਕ ਕਰੋ


    Iphone ਲਈ ਕਲਿਕ ਕਰੋ