ਪੜਚੋਲ ਕਰੋ

CM Bhagwant Mann Birthday : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ 'ਤੇ ਵਧਾਈ

CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ

CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇੱਕ ਟਵੀਟ ਵਿੱਚ ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।"

ਭਗਵੰਤ ਮਾਨ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।

ਦੱਸ ਦੇਈਏ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਂ ਹਰਪਾਲ ਕੌਰ ਹਾਊਸ ਵਾਇਫ਼ ਹੈ। ਸਕੂਲੀ ਪੜ੍ਹਾਈ ਪਾਸ ਕਰਦਿਆਂ ਹੀ ਉਹ ਕਾਮੇਡੀ ਦੇ ਖੇਤਰ ਵਿੱਚ ਆ ਗਏ। ਸੁਨਾਮ ਦੇ ਸ਼ਹੀਦ ਊਧਮ ਸਿੰਘ ਕਾਲਜ ਵਿੱਚ ਪੜ੍ਹਦਿਆਂ ਉਨ੍ਹਾਂ ਕਾਮੇਡੀ ਅਤੇ ਕਵਿਤਾ ਬੋਲਣ ਦੇ ਕਈ ਅੰਤਰ ਕਾਲਜ ਮੁਕਾਬਲੇ ਜਿੱਤੇ ਸਨ। ਜਿਸ ਤੋਂ ਬਾਅਦ ਉਹ ਕਾਮੇਡੀਅਨ ਬਣ ਗਏ।

ਭਗਵੰਤ ਦੀ ਸਭ ਤੋਂ ਪਹਿਲੀ ਕਾਮੇਡੀ ਅਤੇ ਪੈਰੋਡੀ ਗਾਣਿਆਂ ਦੀ ਟੇਪ 1992 ਵਿੱਚ 'ਗੋਭੀ ਦੀਏ ਕੱਚੀਏ ਵਪਾਰਨੇ ਆਈ' ਅਤੇ ਉਹ ਕਾਮੇਡੀ ਦੀ ਦੁਨੀਆਂ ਵਿੱਚ ਛਾ ਗਏ ਸੀ। 12ਵੀਂ ਕਰਨ ਤੋਂ ਬਾਅਦ ਉਨ੍ਹਾਂ ਨੇ ਬੀ ਕਾਮ ਭਾਗ ਪਹਿਲਾ ਵਿੱਚ ਦਾਖਲਾ ਲਿਆ ਸੀ ਪਰ ਕਾਮੇਡੀ ਦੇ ਰੁਝੇਵਿਆਂ ਕਾਰਨ ਪੜ੍ਹਾਈ ਵਿੱਚੇ ਛੱਡ ਦਿੱਤੀ ਸੀ।1992 ਤੋਂ 2013 ਤੱਕ ਉਨ੍ਹਾਂ ਨੇ ਕਾਮੇਡੀ ਦੀਆਂ 25 ਐਲਬਮਜ਼ ਰਿਕਾਰਡ ਕਰਵਾਈਆਂ ਅਤੇ ਰਿਲੀਜ਼ ਕੀਤੀਆਂ। ਉਨ੍ਹਾਂ ਨੇ 5 ਗਾਣਿਆਂ ਦੀਆਂ ਟੇਪਾਂ ਰਿਲੀਜ਼ ਕੀਤੀਆਂ। ਭਗਵੰਤ ਮਾਨ ਨੇ 1994 ਤੋਂ 2015 ਤੱਕ 13 ਪੰਜਾਬੀ ਤੇ ਹਿੰਦੀ ਫ਼ਿਲਮਾਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ ਹਨ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਪਹਿਲਾਂ ਇੰਦਰਜੀਤ ਕੌਰ ਨਾਲ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਦੇ ਇੱਕ ਬੇਟਾ ਅਤੇ ਬੇਟੀ ਹਨ। ਹੁਣ ਉਨ੍ਹਾਂ ਦੀ ਪਹਿਲੀ ਪਤਨੀ ਤਲਾਕ ਲੈਣ ਤੋਂ ਬਾਅਦ ਅਲੱਗ ਅਮਰੀਕਾ ਰਹਿੰਦੀ ਹੈ ਅਤੇ ਭਗਵੰਤ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਡਾਕਟਰ ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਇੱਕ ਸਾਦੇ ਸਮਾਗਮ ਦੌਰਾਨ ਦੂਜਾ ਵਿਆਹਕਰਵਾਇਆ ਸੀ। ਉਨ੍ਹਾਂ ਦੀ ਇੱਕ ਭੈਣ ਮਨਪ੍ਰੀਤ ਕੌਰ ਹੈ, ਜੋ ਸਤੌਜ ਨੇੜਲੇ ਪਿੰਡ ਵਿਆਹੀ ਹੋਈ ਹੈ।

ਭਗਵੰਤ ਮਾਨ ਮਾਰਚ 2022 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਵੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Advertisement
ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ
Embed widget