CM Arvind Kejriwal Arrest: ਅੱਜ CM ਕੇਜਰੀਵਾਲ ਨੂੰ ਮਿਲਣੇ ਮੁੱਖ ਮੰਤਰੀ ਮਾਨ, ਦੁਪਹਿਰ ਵੇਲੇ ਹੋ ਸਕਦੀ ਮੁਲਾਕਾਤ
CM Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ।
Bhagwant Mann to Meet CM Arvind Kejriwal: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਆਪ ਦੇ ਸਾਂਸਦ ਸੰਜੇ ਸਿੰਘ ਵੀ ਹੋਣਗੇ। ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਜੇ ਸਿੰਘ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਏ ਹਨ। ਅੱਜ ਉਹ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਮੁਲਾਕਾਤ ਦੁਪਹਿਰ 1 ਵਜੇ ਕਰੀਬ ਹੋਵੇਗੀ।
ਜ਼ਿਕਰਯੋਗ ਹੈ ਕਿ ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜ ਨਾਂ ਦਿੱਤੇ ਗਏ ਸਨ। ਸੂਚੀ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਨਿੱਜੀ ਸਕੱਤਰ ਵੈਭਵ ਕੁਮਾਰ, ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਹੁਣ ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਸੀ। ਅੱਜ ਇਹ ਸਾਰੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਮੁਲਾਕਾਤ ਕਰਨਗੇ।
ਸੀਐਮ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਵਿੱਚ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖੀ ਸੀ। ਇੱਕ ਦਿਨ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ ਪਰ ਉਹ ਇੱਕ ਕਾਮਨ ਵਿਜ਼ਿਟਰ ਦੀ ਤਰ੍ਹਾਂ ਹੀ ਮਿਲ ਸਕਣਗੇ। ਉਨ੍ਹਾਂ ਨੂੰ 'ਮੁਲਾਕਾਤ ਵਾਲੀ ਖਿੜਕੀ' ਵਿੱਚ ਹੀ ਮਿਲਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Sam Pitroda: ਮਿਡਲ ਕਲਾਸ ਟੈਕਸ ਦੇ ਵਾਧੇ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਬੁਰੇ ਫਸੇ ਸੈਮ ਪਿਤਰੋਦਾ, ਦੇਖੋ ਵੀਡੀਓ