CM Bhagwant Mann: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਐਤਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ। ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਮੇਂ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। 


ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਨੋਜ ਸੋਰਠੀਆ ਨੇ ਦੱਸਿਆ ਕਿ ‘ਆਪ’ ਦੇ ਕਨਵੀਨਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਇਨ੍ਹਾਂ ਦੋ ਦਿਨਾਂ ਵਿੱਚ ਭਾਵਨਗਰ, ਮਹਿਸਾਣਾ ਤੇ ਬਨਾਸਕਾਂਠਾ ਜ਼ਿਲ੍ਹਿਆਂ ਵਿੱਚ ਜਨਤਕ ਮੀਟਿੰਗਾਂ ਕਰਨਗੇ।


ਗੁਜਰਾਤ ਵਿਧਾਨ ਸਭਾ ਚੋਣਾਂ  ਨੂੰ ਲੈ ਕੇ ਕਿਸੇ ਵੀ ਦਿਨ ਐਲਾਨ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ (14 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਗੁਜਰਾਤ ਚੋਣਾਂ ਨੂੰ ਲੈ ਕੇ ਵੀ ਜਲਦੀ ਹੀ ਐਲਾਨ ਹੋ ਸਕਦਾ ਹੈ। ਸਾਰੀਆਂ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ।


2017 'ਚ ਭਾਜਪਾ ਨੂੰ ਮਿਲੀ ਸੀ ਵੱਡੀ ਜਿੱਤ  


  ਦੱਸ ਦੇਈਏ ਕਿ 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 182 ਵਿੱਚੋਂ 99 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਸੀ। ਭਾਜਪਾ ਦਾ ਕਾਂਗਰਸ ਤੋਂ ਸਖ਼ਤ ਮੁਕਾਬਲਾ ਸੀ, ਜਿਸ ਨੇ 78 ਸੀਟਾਂ ਜਿੱਤੀਆਂ ਸਨ। ਭਾਰਤੀ ਕਬਾਇਲੀ ਪਾਰਟੀ ਨੂੰ ਦੋ ਸੀਟਾਂ ਮਿਲੀਆਂ। ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਸਿਰਫ਼ ਇੱਕ ਸੀਟ ਜਿੱਤ ਸਕੀ ਜਦਕਿ ਆਜ਼ਾਦ ਉਮੀਦਵਾਰਾਂ ਨੇ ਦੋ ਸੀਟਾਂ ਜਿੱਤੀਆਂ ਸਨ।


ਇਹ ਵੀ ਪੜ੍ਹੋ: Digital Banking Units: ਪੀਐੱਮ ਮੋਦੀ ਨੇ 75 ਜ਼ਿਲ੍ਹਿਆਂ ਵਿੱਚ ਡਿਜੀਟਲ ਬੈਂਕਿੰਗ ਯੂਨਿਟ ਦਾ ਕੀਤਾ ਉਦਘਾਟਨ, ਕਿਹਾ, ਦੇਸ਼ ਤੇਜ਼ੀ ਨਾਲ ਵਧ ਰਿਹੈ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।