ਤਿੰਨ ਦਿਨ ਦਿੱਲੀ ਦੌਰੇ 'ਤੇ ਰਹਿਣਗੇ CM ਮਾਨ, ਕਰਨਗੇ ਰੈਲੀਆਂ ਅਤੇ ਰੋਡਸ਼ੋਅ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਹ ਚੋਣ ਪ੍ਰਚਾਰ ਕਰਨਗੇ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਹ ਚੋਣ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਅੱਜ ਉਹ ਰੋਹਤਾਸ ਵਿੱਚ ਤਿੰਨ ਵਜੇ ਅਤੇ ਸ਼ਾਹਦਰਾ ਵਿੱਚ ਪੰਜ ਵਜੇ ਰੋਡ ਸ਼ੋਅ ਕਰਨਗੇ। ਉੱਥੇ ਹੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਦਯਾਤਰਾ ਕੱਢਣਗੇ ਅਤੇ ਰੈਲੀਆਂ ਨੂੰ ਸੰਬੋਧਨ ਕਰਨਗੇ।
ਦਿੱਲੀ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਲਈ ਈਡੀ ਨੂੰ ਇਜਾਜ਼ਤ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਮੰਤਰਾਲੇ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਸਾਲ ਨਵੰਬਰ ਵਿੱਚ, ਸੁਪਰੀਮ ਕੋਰਟ ਨੇ ਇੱਕ ਹੁਕਮ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਸਰਕਾਰੀ ਸੇਵਕ 'ਤੇ ਮੁਕੱਦਮਾ ਚਲਾਉਣ ਲਈ ਅਥਾਰਟੀ ਤੋਂ ਇਜਾਜ਼ਤ ਲੈਣੀ ਪਵੇਗੀ।
ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਸੀ। ਈਡੀ ਨੇ ਉਨ੍ਹਾਂ ਨੂੰ ਸਾਜ਼ਿਸ਼ਕਰਤਾ ਅਤੇ ਸਰਗਨਾ ਦੱਸਿਆ ਸੀ। ਈਡੀ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਵੀ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ਵਿਰੁੱਧ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਸੀ ਅਤੇ ਕਿਹਾ ਸੀ ਕਿ ਚਾਰਜਸ਼ੀਟ 'ਤੇ ਨੋਟਿਸ ਲੈਣ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ।
ਈਡੀ ਨੇ 21 ਮਾਰਚ, 2024 ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮਈ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦਰਜ ਕੀਤੀ ਸੀ। ਈਡੀ ਦੀ ਚਾਰਜਸ਼ੀਟ ਵਿੱਚ ਕੇਜਰੀਵਾਲ ਦੇ ਨਾਲ-ਨਾਲ ਮਨੀਸ਼ ਸਿਸੋਦੀਆ ਨੂੰ ਵੀ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। ਜਾਂਚ ਏਜੰਸੀ ਦੇ ਅਨੁਸਾਰ, ਕੇਜਰੀਵਾਲ ਅਤੇ ਸਿਸੋਦੀਆ ਨੇ ਦਿੱਲੀ ਆਬਕਾਰੀ ਨੀਤੀ 2021-22 ਵਿੱਚ ਬਦਲਾਅ ਕੀਤੇ, ਜਿਸ ਲਈ ਕਥਿਤ ਤੌਰ 'ਤੇ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।