CM Bhagwant Mann: ਸੀਐਮ ਭਗਵੰਤ ਮਾਨ ਨੇ ਗੁਜਰਾਤੀਆਂ ਨੂੰ ਦੱਸੀਆਂ ਆਪਣੀਆਂ ਪ੍ਰਾਪਤੀਆਂ, ਬੋਲੇ ਅਸੀਂ ਜੋ ਕਹਿੰਦੇ ਉਹ ਕਰਦੇ...
CM Bhagwant Mann: ਮੁੱਖ ਮੰਤਰੀ ਮਾਨ ਨੇ ਅੱਜ ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮ ਗਿਣਵਾਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 300 ਯੂਨਿਟ ਫਰੀ ਬਿਜਲੀ ਸਕੀਮ ਤਹਿਤ 61 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮ ਗਿਣਵਾਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 300 ਯੂਨਿਟ ਫਰੀ ਬਿਜਲੀ ਸਕੀਮ ਤਹਿਤ 61 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ।
Gujarat में एक महत्वपूर्ण Press Conference | Live https://t.co/48ampXUt8o
— Bhagwant Mann (@BhagwantMann) November 30, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਕਹਿੰਦੇ, ਹਾਂ ਉਹ ਕਰਦੇ ਹਾਂ। ਅਸੀਂ ਪੰਜਾਬ ਵਿੱਚ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗੇ ਤੇ ਗੁਜਰਾਤ ਵਿੱਚ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ 15 ਅਗਸਤ 2022 ਤੱਕ 100 ਮੁਹੱਲਾ ਕਲੀਨਿਕ ਬਣਾਏ ਹਨ। ਅਸੀਂ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇਗੀ, ਉਸ ਦੀ ਅਸੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ। ਪ੍ਰਕਾਸ਼ ਸਿੰਘ ਬਾਦਲ ਅੱਠ ਵਾਰ ਵਿਧਾਇਕ ਰਹੇ। ਉਨ੍ਹਾਂ ਦੀ ਪੈਨਸ਼ਨ ਅਸੀਂ ਬੰਦ ਕੀਤੀ। ਜਿਹੜੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈਂਦੇ ਸੀ, ਉਹ ਬੰਦ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਮੈਡੀਕਲ ਕਾਲਜ ਬਣਾ ਰਹੇ ਹਾਂ। ਯੁਕਰੇਨ ਤੋਂ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਏ ਵਿਦਿਆਰਥੀ ਨੂੰ ਫਾਇਦਾ ਹੋਵੇਗਾ। ਪੰਜਾਬ ਨੂੰ ਮੈਡੀਕਲ ਹੱਬ ਬਣਾਇਆ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਭਗਵੰਤ ਮਾਨ ਸਰਕਾਰ ਜਲਦ ਦੇਵੇਗੀ ਵੱਡੀ ਸੌਗਾਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ