CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮ ਗਿਣਵਾਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 300 ਯੂਨਿਟ ਫਰੀ ਬਿਜਲੀ ਸਕੀਮ ਤਹਿਤ 61 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ।


 


 






ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਕਹਿੰਦੇ, ਹਾਂ ਉਹ ਕਰਦੇ ਹਾਂ। ਅਸੀਂ ਪੰਜਾਬ ਵਿੱਚ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗੇ ਤੇ ਗੁਜਰਾਤ ਵਿੱਚ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ 15 ਅਗਸਤ 2022 ਤੱਕ 100 ਮੁਹੱਲਾ ਕਲੀਨਿਕ ਬਣਾਏ ਹਨ। ਅਸੀਂ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇਗੀ, ਉਸ ਦੀ ਅਸੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ। ਪ੍ਰਕਾਸ਼ ਸਿੰਘ ਬਾਦਲ ਅੱਠ ਵਾਰ ਵਿਧਾਇਕ ਰਹੇ। ਉਨ੍ਹਾਂ ਦੀ ਪੈਨਸ਼ਨ ਅਸੀਂ ਬੰਦ ਕੀਤੀ। ਜਿਹੜੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈਂਦੇ ਸੀ, ਉਹ ਬੰਦ ਕੀਤੀ।


 


ਉਨ੍ਹਾਂ ਕਿਹਾ ਕਿ ਪੰਜਾਬ ਵਿਚ 16 ਮੈਡੀਕਲ ਕਾਲਜ ਬਣਾ ਰਹੇ ਹਾਂ। ਯੁਕਰੇਨ ਤੋਂ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਏ ਵਿਦਿਆਰਥੀ ਨੂੰ ਫਾਇਦਾ ਹੋਵੇਗਾ। ਪੰਜਾਬ ਨੂੰ ਮੈਡੀਕਲ ਹੱਬ ਬਣਾਇਆ ਜਾਏਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਭਗਵੰਤ ਮਾਨ ਸਰਕਾਰ ਜਲਦ ਦੇਵੇਗੀ ਵੱਡੀ ਸੌਗਾਤ


ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ