World Labour Day: ਕੌਮਾਂਤਰੀ ਮਜ਼ਦੂਰ ਦਿਵਸ 'ਤੇ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਮੁਬਾਰਕਾਂ, ਜਾਣੋ ਕਿਉਂ ਮਨਾਉਂਦੇ ਆਹ ਦਿਨ
World Labour Day: ਦੁਨੀਆ ਭਰ ਵਿੱਚ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਆਹ ਇੱਕ ਦਿਨ ਮਜ਼ਦੂਰਾਂ ਨੂੰ ਸਮਰਪਿਤ ਕਰਨ ਦਾ ਇੱਕ ਵੱਡਾ ਕਾਰਨ ਹੈ।
World Labour Day: ਦੁਨੀਆ ਭਰ ਵਿੱਚ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਆਹ ਇੱਕ ਦਿਨ ਮਜ਼ਦੂਰਾਂ ਨੂੰ ਸਮਰਪਿਤ ਕਰਨ ਦਾ ਇੱਕ ਵੱਡਾ ਕਾਰਨ ਹੈ। ਹਰੇਕ ਦੇਸ਼ ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਮਕਸਦ ਅਲਗ ਹੋ ਸਕਦਾ ਹੈ ਪਰ ਸਮਾਜ ਵਿੱਚ ਇਨ੍ਹਾਂ ਦਾ ਯੋਗਦਾਨ ਮਹੱਤਵਪੂਰਣ ਹੈ। ਮਜ਼ਦੂਰ ਸਮਾਜ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਂਦੇ ਹਨ। ਉਹ ਕਿਰਤ ਕਰਦੇ ਹਨ ਅਤੇ ਉਤਪਾਦਨ ਦਾ ਸੰਚਾਲਨ ਕਰਦੇ ਹਨ, ਜਿਸ ਨਾਲ ਸਮਾਜਿਕ ਅਤੇ ਆਰਥਿਕ ਵਿਕਾਸ ਸੰਭਵ ਹੁੰਦਾ ਹੈ।
ਸਮਾਜ ਵਿੱਚ ਮਜ਼ਦੂਰਾਂ ਦਾ ਯੋਗਦਾਨ ਨਾ ਸਿਰਫ਼ ਆਰਥਿਕ ਤੌਰ 'ਤੇ ਸਗੋਂ ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜਿਕ ਰੁਤਬੇ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਹੈ। ਇਹ ਦਿਨ ਮਜ਼ਦੂਰਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।
ਕੌਮਾਂਤਰੀ ਮਜ਼ਦੂਰ ਦਿਵਸ ਦਾ ਇਤਿਹਾਸ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ ਮਜ਼ਦੂਰ ਦਿਵਸ ਮਨਾਉਣ ਦਾ ਫੈਸਲਾ 1889 ਵਿੱਚ ਕੀਤਾ ਗਿਆ ਸੀ। ਹਾਲਾਂਕਿ ਇਹ 1886 ਤੋਂ ਹੀ ਸ਼ੁਰੂ ਹੋ ਗਿਆ ਸੀ। ਇਸ ਉਸ ਵੇਲੇ ਤੋਂ ਮਨਾਇਆ ਜਾਂਦਾ ਹੈ, ਜਦੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਮਰੀਕਾ ਮਜ਼ਦੂਰ ਸੜਕਾਂ 'ਤੇ ਉਤਰ ਆਏ ਸਨ।
ਇਹ ਵੀ ਪੜ੍ਹੋ: PSEB 8th and 12th class result: ਆਨਲਾਈਨ ਚੈੱਕ ਕਰ ਲਵੋ 8ਵੀਂ ਤੇ 12ਵੀਂ ਦੇ ਨਤੀਜੇ, ਇੱਥੇ ਕਰੋ ਕਲਿਕ
ਕਿਉਂ ਮਨਾਇਆ ਜਾਂਦਾ ਕੌਮਾਂਤਰੀ ਮਜ਼ਦੂਰ ਦਿਵਸ
1886 ਤੋਂ ਪਹਿਲਾਂ ਅਮਰੀਕਾ ਵਿੱਚ ਅੰਦੋਲਨ ਸ਼ੁਰੂ ਹੋਇਆ ਸੀ, ਜਿਸ ਵਿੱਚ ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦਿਆਂ ਹੋਇਆਂ ਹੜਤਾਲ ਸ਼ੁਰੂ ਕੀਤੀ ਸੀ। ਅੰਦੋਲਨ ਦਾ ਕਾਰਨ ਮਜ਼ਦੂਰਾਂ ਦੇ ਕੰਮ ਦੇ ਘੰਟੇ ਸਨ। ਉਦੋਂ ਇੱਕ ਦਿਨ ਵਿੱਚ ਮਜ਼ਦੂਰ 15-15 ਘੰਟੇ ਕੰਮ ਕਰਦੇ ਸਨ। ਅੰਦੋਲਨ ਦੌਰਾਨ ਪੁਲਿਸ ਨੇ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਈ ਮਜ਼ਦੂਰਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖਮੀ ਹੋ ਗਏ ਸਨ।
ਭਾਰਤ ਵਿੱਚ ਕਦੋਂ ਤੋਂ ਮਨਾਉਣਾ ਸ਼ੁਰੂ ਕੀਤਾ ਗਿਆ ਮਜ਼ਦੂਰ ਦਿਵਸ
ਭਾਰਤ ਵਿੱਚ ਮਜ਼ਦੂਰ ਦਿਵਸ ਅਮਰੀਕਾ ਵੱਲੋਂ 1 ਮਈ 1889 ਨੂੰ ਮਜ਼ਦੂਰ ਦਿਵਸ ਮਨਾਉਣ ਦੇ ਪ੍ਰਸਤਾਵ ਤੋਂ 34 ਸਾਲ ਬਾਅਦ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਜਦੋਂ ਦੇਸ਼ ਵਿੱਚ ਮਜ਼ਦੂਰਾਂ ਨੇ ਅੱਤਿਆਚਾਰ ਅਤੇ ਸ਼ੋਸ਼ਣ ਦੇ ਖਿਲਾਫ ਆਵਾਜ਼ ਚੁੱਕੀ ਤਾਂ ਚੇਨਈ ਵਿੱਚ ਪਹਿਲੀ ਵਾਰ 1 ਮਈ 1923 ਨੂੰ ਮਜ਼ਦੂਰ ਦਿਵਸ ਮਨਾਇਆ ਗਿਆ। ਮਜ਼ਦੂਰ ਕਿਸਾਨ ਪਾਰਟੀ ਹਿੰਦੁਸਤਾਨ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਦਿਵਸ 'ਤੇ ਦਿੱਤੀਆਂ ਮੁਬਾਰਕਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਪੋਸਟ ਪਾ ਕੇ ਲਿਖਿਆ, "ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ! ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤੀ ਮਜ਼ਦੂਰ, ਕਿਰਤੀ, ਕਾਮਿਆਂ ਨੂੰ ਬਹੁਤ-ਬਹੁਤ ਵਧਾਈਆਂ..."
ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ !
— Bhagwant Mann (@BhagwantMann) May 1, 2024
ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤੀ ਮਜ਼ਦੂਰ, ਕਿਰਤੀ, ਕਾਮਿਆਂ ਨੂੰ ਬਹੁਤ-ਬਹੁਤ ਵਧਾਈਆਂ... pic.twitter.com/CMrbdTz7fY
ਇਹ ਵੀ ਪੜ੍ਹੋ: Chandigarh News: ਕਾਂਗਰਸ ਛੱਡਣ ਮਗਰੋਂ ਅਗਲੇ ਹੀ ਦਿਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ 'ਚ ਸ਼ਾਮਲ