ਭਾਰਤ-ਪਾਕਿ 'ਚ ਵਧਦੇ ਤਣਾਅ ਕਾਰਨ ਕਰਤਾਰਪੁਰ ਲਾਂਘੇ 'ਚ ਹੋ ਰਹੀ ਢਿੱਲ ਤੋਂ ਕੈਪਟਨ ਫਿਕਰਮੰਦ
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ਬਾਰੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ, ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੇਗੀ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੁੰਦੇ ਵਪਾਰ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ਬਾਰੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ, ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੇਗੀ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੁੰਦੇ ਵਪਾਰ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
Concerned over reports of slowdown on #KartarpurCorridor project, @capt_amarinder urges Pakistan not to back down from its commitment as it would hurt Sikh sentiment. Also calls for resumption of trade at Attari-Wagah border in mutual interest. pic.twitter.com/8qyP8WMqXC
— Raveen Thukral (@RT_MediaAdvPbCM) August 11, 2019
ਯਾਦ ਰਹੇ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਪਰ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।
ਦੱਸ ਦੇਈਏ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤੇ ਵਿੱਚ ਖਟਾਸ ਆ ਗਈ ਹੈ। ਇਸ ਤੋਂ ਬਾਅਦ ਰੋਹ ਵਿੱਚ ਆਏ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਪਾਰ ਬੰਦ ਕਰ ਦਿੱਤਾ। ਉਸ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਵਾਪਸ ਭੇਜ ਦਿੱਤਾ ਤੇ ਆਪਣਾ ਹਾਈ ਕਮਿਸ਼ਨਰ ਵੀ ਦਿੱਲੀ ਨਹੀਂ ਭੇਜਿਆ।
ਇਸ ਮਗਰੋਂ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਵਿਚਾਲੇ ਚੱਲਦੀ ਰੇਲ ਤੇ ਬੱਸ ਸੇਵਾ ਬੰਦ ਕਰਵਾ ਦਿੱਤੀ। ਖ਼ਬਰਾਂ ਆ ਰਹੀਆਂ ਹਨ ਕਿ ਕੁਝ ਲੋਕਾਂ ਨੇ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਵੀ ਨੁਕਸਾਨ ਪਹੁੰਚਾਇਆ ਹੈ।