ਪੜਚੋਲ ਕਰੋ

ਕੈਪਟਨ ਨੇ ਕੀਤਾ ਪਾਕਿਸਤਾਨ ਜਾਣੋਂ ਇਨਕਾਰ, ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਭੇਜਿਆ ਸੀ ਸੱਦਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੋਂ ਪਾਰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਸੱਦਾ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹੱਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ ਤੇ ਪੰਜਾਬ ਵਿੱਚ ਵੀ ਅੱਤਵਾਦੀ ਘਟਨਾਵਾਂ ਹੋ ਰਹੀਆਂ ਹਨ। ਜਿਸ ਦਿਨ ਇਹ ਖ਼ੂਨੀ ਜੰਗ ਖ਼ਤਮ ਹੋ ਜਾਏਗੀ, ਉਹ ਉਦੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੱਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਅਧਿਕਾਰਤ ਤੌਰ ’ਤੇ ਸੱਦਾ ਭੇਜਿਆ ਸੀ। ਇਹ ਵੀ ਪੜ੍ਹੋ- ਇਮਰਾਨ ਦੇ ਸੱਦੇ ’ਤੇ ਦੋ ਮੰਤਰੀ ਜਾਣਗੇ ਪਾਕਿ, ਸੁਸ਼ਮਾ ਸਵਰਾਜ ਵੱਲੋਂ ਨਾਂਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੱਲ੍ਹ ਹੀ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਥਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣਗੇ। ਹੁਣ ਮੁੱਖ ਮੰਤਰੀ ਨੇ ਵੀ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਪਾਕਿਸਤਾਨ ਨੂੰ ਸਰਹੱਦੀ ਕਾਰਵੀਆਂ ਲਈ ਝਾੜ ਵੀ ਪਾਈ ਹੈ। ਇਹ ਵੀ ਪੜ੍ਹੋ- ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਧੂ ਤੋਂ ਬਾਅਦ ਕੈਪਟਨ ਤੇ ਸੁਸ਼ਮਾ ਸਵਰਾਜ ਨੂੰ ਵੀ ਇਮਰਾਨ ਦਾ ਬੁਲਾਵਾ ਮੁੱਖ ਮੰਤਰੀ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸੱਦੇ ਦੇ ਜਵਾਬ ਵਿੱਚ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਇਤਿਹਾਸਕ ਮੌਕੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਉਹ ਇਸ ਮੌਕੇ ’ਤੇ ਆਪਣੀ ਹਾਜ਼ਰੀ ਨਹੀਂ ਲਵਾ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਨਾ ਜਾਣ ਦੇ ਦੋ ਕਾਰਨ ਵੀ ਸਪਸ਼ਟ ਕੀਤੇ ਹਨ। ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਸੁਨੀਲ ਜਾਖੜ ! ਪਹਿਲਾ ਕਾਰਨ ਜੰਮੂ-ਕਸ਼ਮੀਰ ਸਰਹੱਦ ’ਤੇ ਭਾਰਤੀ ਜਵਾਨਾਂ ’ਤੇ ਲਗਾਤਾਰ ਹਮਲੇ ਤੇ ਦੂਜਾ ਪੰਜਾਬ ਵਿੱਚ ਆਈਐਸ ਦੀ ਘੁਸਪੈਠ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੈ। ਇਸ ਦੀ ਤਾਜ਼ਾ ਮਿਸਾਲ ਲਈ ਉਨ੍ਹਾਂ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਦਾ ਹਵਾਲਾ ਦਿੱਤਾ ਹੈ।

ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget