ਕੈਪਟਨ ਨੇ ਕੀਤਾ ਪਾਕਿਸਤਾਨ ਜਾਣੋਂ ਇਨਕਾਰ, ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਭੇਜਿਆ ਸੀ ਸੱਦਾ
ਏਬੀਪੀ ਸਾਂਝਾ | 25 Nov 2018 01:33 PM (IST)
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੋਂ ਪਾਰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਸੱਦਾ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹੱਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ ਤੇ ਪੰਜਾਬ ਵਿੱਚ ਵੀ ਅੱਤਵਾਦੀ ਘਟਨਾਵਾਂ ਹੋ ਰਹੀਆਂ ਹਨ। ਜਿਸ ਦਿਨ ਇਹ ਖ਼ੂਨੀ ਜੰਗ ਖ਼ਤਮ ਹੋ ਜਾਏਗੀ, ਉਹ ਉਦੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੱਲ੍ਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਅਧਿਕਾਰਤ ਤੌਰ ’ਤੇ ਸੱਦਾ ਭੇਜਿਆ ਸੀ। ਇਹ ਵੀ ਪੜ੍ਹੋ- ਇਮਰਾਨ ਦੇ ਸੱਦੇ ’ਤੇ ਦੋ ਮੰਤਰੀ ਜਾਣਗੇ ਪਾਕਿ, ਸੁਸ਼ਮਾ ਸਵਰਾਜ ਵੱਲੋਂ ਨਾਂਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੱਲ੍ਹ ਹੀ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਥਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣਗੇ। ਹੁਣ ਮੁੱਖ ਮੰਤਰੀ ਨੇ ਵੀ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਪਾਕਿਸਤਾਨ ਨੂੰ ਸਰਹੱਦੀ ਕਾਰਵੀਆਂ ਲਈ ਝਾੜ ਵੀ ਪਾਈ ਹੈ। ਇਹ ਵੀ ਪੜ੍ਹੋ- ਕਰਤਾਰਪੁਰ ਸਾਹਿਬ ਲਾਂਘੇ ਲਈ ਸਿੱਧੂ ਤੋਂ ਬਾਅਦ ਕੈਪਟਨ ਤੇ ਸੁਸ਼ਮਾ ਸਵਰਾਜ ਨੂੰ ਵੀ ਇਮਰਾਨ ਦਾ ਬੁਲਾਵਾ ਮੁੱਖ ਮੰਤਰੀ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸੱਦੇ ਦੇ ਜਵਾਬ ਵਿੱਚ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਇਤਿਹਾਸਕ ਮੌਕੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਉਹ ਇਸ ਮੌਕੇ ’ਤੇ ਆਪਣੀ ਹਾਜ਼ਰੀ ਨਹੀਂ ਲਵਾ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਨਾ ਜਾਣ ਦੇ ਦੋ ਕਾਰਨ ਵੀ ਸਪਸ਼ਟ ਕੀਤੇ ਹਨ। ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਸੁਨੀਲ ਜਾਖੜ ! ਪਹਿਲਾ ਕਾਰਨ ਜੰਮੂ-ਕਸ਼ਮੀਰ ਸਰਹੱਦ ’ਤੇ ਭਾਰਤੀ ਜਵਾਨਾਂ ’ਤੇ ਲਗਾਤਾਰ ਹਮਲੇ ਤੇ ਦੂਜਾ ਪੰਜਾਬ ਵਿੱਚ ਆਈਐਸ ਦੀ ਘੁਸਪੈਠ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੈ। ਇਸ ਦੀ ਤਾਜ਼ਾ ਮਿਸਾਲ ਲਈ ਉਨ੍ਹਾਂ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਦਾ ਹਵਾਲਾ ਦਿੱਤਾ ਹੈ।