ਪੜਚੋਲ ਕਰੋ

ਦਿੱਲੀ 'ਚ ਬੁਲਡੋਜ਼ਰ ਐਕਸ਼ਨ ਸਾਹਮਣੇ ਉੱਠ ਖੜ੍ਹੇ ਸੀਐਮ ਕੇਜਰੀਵਾਲ, ਦਿੱਲੀ ਨਗਰ ਨਿਗਮ ਤੋਂ ਰਿਪੋਰਟ ਤਲਬ

Delhi Bulldozer Action: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਜਾਇਜ਼ ਕਬਜ਼ਿਆਂ 'ਤੇ ਐਮਸੀਡੀ ਵੱਲੋਂ ਲਗਾਤਾਰ ਬੁਲਡੋਜ਼ਰ ਐਕਸ਼ਨ ਜਾਰੀ ਹੈ। ਇਸ ਦੌਰਾਨ ਪੂਰੇ ਮਾਮਲੇ 'ਤੇ ਸਿਆਸਤ ਵੀ ਹੁੰਦੀ ਨਜ਼ਰ ਆ ਰਹੀ ਹੈ।

Delhi Bulldozer Action: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਜਾਇਜ਼ ਕਬਜ਼ਿਆਂ 'ਤੇ ਐਮਸੀਡੀ ਵੱਲੋਂ ਲਗਾਤਾਰ ਬੁਲਡੋਜ਼ਰ ਐਕਸ਼ਨ ਜਾਰੀ ਹੈ। ਇਸ ਦੌਰਾਨ ਪੂਰੇ ਮਾਮਲੇ 'ਤੇ ਸਿਆਸਤ ਵੀ ਹੁੰਦੀ ਨਜ਼ਰ ਆ ਰਹੀ ਹੈ। ਜਿੱਥੇ ਇਸ ਸਬੰਧੀ ਸਿਆਸੀ ਪਾਰਟੀਆਂ ਵੱਲੋਂ ਕਾਫੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉੱਥੇ ਹੀ ਹੁਣ ਕੇਜਰੀਵਾਲ ਸਰਕਾਰ ਨੇ ਤਿੰਨਾਂ ਨਗਰ ਨਿਗਮਾਂ ਤੋਂ ਬੁਲਡੋਜ਼ਰ ਦੀ ਕਾਰਵਾਈ ਦੀ ਰਿਪੋਰਟ ਮੰਗੀ ਹੈ। ਦਿੱਲੀ ਸਰਕਾਰ ਨੇ ਇਹ ਰਿਪੋਰਟ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਦੀ ਮੰਗੀ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਦੰਗਾ ਪ੍ਰਭਾਵਿਤ ਜਹਾਂਗੀਰਪੁਰੀ 'ਚ ਐਮਸੀਡੀ ਦੇ ਬੁਲਡੋਜ਼ਰ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਸੀ। ਉਦੋਂ ਤੋਂ ਸ਼ਾਹੀਨ ਬਾਗ ਤੇ ਹੋਰ ਥਾਵਾਂ 'ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸਥਾਨਕ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਦਕਿ ਇਸ ਸਾਰੀ ਕਾਰਵਾਈ ਦਾ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਕੇਜਰੀਵਾਲ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ 'ਬੁਲਡੋਜ਼ਰ ਰਾਜਨੀਤੀ' 'ਤੇ ਸੋਮਵਾਰ ਸਵੇਰੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਲਗਭਗ ਸਾਰੇ ਵਿਧਾਇਕ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋ ਰਹੀ ਮੀਟਿੰਗ 'ਚ ਸ਼ਾਮਲ ਹੋਏ। ਸ਼ਾਹੀਨ ਬਾਗ, ਮਦਨਪੁਰ ਖਾਦਰ, ਨਿਊ ਫਰੈਂਡਜ਼ ਕਾਲੋਨੀ, ਮੰਗੋਲਪੁਰੀ, ਕਰੋਲ ਬਾਗ, ਖਿਆਲਾ ਤੇ ਲੋਧੀ ਕਲੋਨੀ ਸਮੇਤ ਵੱਖ-ਵੱਖ ਹਿੱਸਿਆਂ 'ਚ ਦਿੱਲੀ ਦੀਆਂ ਤਿੰਨੇ ਨਗਰ ਨਿਗਮਾਂ ਦੇ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾ ਰਹੇ ਹਨ।

ਭਾਜਪਾ ਦੀ ਦਿੱਲੀ ਇਕਾਈ ਦੇ ਮੁਖੀ ਆਦੇਸ਼ ਗੁਪਤਾ ਨੇ 20 ਅਪ੍ਰੈਲ ਨੂੰ ਸਥਾਨਕ ਮੇਅਰ ਨੂੰ ਇੱਕ ਚਿੱਠੀ ਲਿਖ ਕੇ "ਰੋਹਿੰਗਿਆ, ਬੰਗਲਾਦੇਸ਼ੀਆਂ ਤੇ ਸਮਾਜ ਵਿਰੋਧੀ ਅਨਸਰਾਂ" ਵੱਲੋਂ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਭਾਜਪਾ ਸ਼ਾਸਿਤ ਨਗਰ ਪਾਲਿਕਾਵਾਂ ਵੱਲੋਂ ਸ਼ਹਿਰ 'ਚ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਬੁਲਡੋਜ਼ਰ ਐਕਸ਼ਨ 'ਤੇ ਸਿਸੋਦੀਆ ਵੱਲੋਂ ਅਮਿਤ ਸ਼ਾਹ ਨੂੰ ਚਿੱਠੀ
'ਆਪ' ਵਿਧਾਇਕਾਂ ਦੀ ਮੀਟਿੰਗ ਸ਼ਨੀਵਾਰ ਨੂੰ ਹੋਣੀ ਸੀ ਪਰ ਮੁੰਡਕਾ ਇਲਾਕੇ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ। ਇਸ ਅੱਗ 'ਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠੀ ਲਿਖ ਕੇ ਰਾਜਧਾਨੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਤਿੰਨ ਨਗਰ ਨਿਗਮਾਂ ਵੱਲੋਂ ਚਲਾਏ ਜਾ ਰਹੇ ਕਬਜ਼ੇ ਵਿਰੋਧੀ ਮੁਹਿੰਮਾਂ ਕਾਰਨ ਸ਼ਹਿਰ 'ਚ ਹੋ ਰਹੀ ਭੰਨਤੋੜ ਨੂੰ ਰੋਕਣ ਦੀ ਅਪੀਲ ਕੀਤੀ ਸੀ। ਸਿਸੋਦੀਆ ਨੇ ਭਾਜਪਾ 'ਤੇ ਉਸ ਦੀ 'ਬੁਲਡੋਜ਼ਰ ਰਾਜਨੀਤੀ' ਲਈ ਨਿਸ਼ਾਨਾ ਸਾਧਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਨਗਰ ਨਿਗਮਾਂ ਨੇ ਦਿੱਲੀ 'ਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget