DTC Electric Buses: ਦਿੱਲੀ ਦੀ ਕੇਜਰੀਵਾਲ ਸਰਕਾਰ ਭਲਕੇ ਯਾਨੀ ਮੰਗਲਵਾਰ ਨੂੰ ਲਗਪਗ 150 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਇਨ੍ਹਾਂ 150 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਦੌਰਾਨ ਕੇਜਰੀਵਾਲ ਸੂਬੇ ਦੇ ਲੱਖਾਂ ਯਾਤਰੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। 24 ਮਈ ਤੋਂ ਰਾਜਧਾਨੀ ਦੀਆਂ ਸੜਕਾਂ 'ਤੇ ਨਵੀਆਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ।


ਕੇਜਰੀਵਾਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਬੱਸਾਂ 'ਚ ਯਾਤਰੀ ਤਿੰਨ ਦਿਨ ਤੱਕ ਮੁਫਤ ਸਫਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਰੱਖਣ ਲਈ ਸੈਕਟਰ 37 ਵਿੱਚ ਦੋ ਈ-ਬੱਸ ਡਿਪੂ- ਮੁੰਡੇਲਾ ਕਲਾਂ ਅਤੇ ਰੋਹਿਣੀ ਬਣਾਏ ਗਏ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਵਰੀ ਵਿੱਚ ਦਿੱਲੀ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਦਿੱਤੀ ਸੀ। ਇਸ ਮੌਕੇ ਸੀਐਮ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਇਸ ਨਾਲ ਪ੍ਰਦੂਸ਼ਣ 'ਤੇ ਵੀ ਕਾਬੂ ਪਾਇਆ ਜਾ ਸਕੇਗਾ।






'ਇਹ ਮੀਲ ਪੱਥਰ ਸਾਬਤ ਹੋਵੇਗਾ'


ਬੱਸਾਂ ਦੀ ਸ਼ੁਰੂਆਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਦਿੱਲੀ ਨੂੰ ਆਪਣੀ ਪਹਿਲੀ ਇਲੈਕਟ੍ਰਿਕ ਬੱਸ ਮਿਲੀ ਹੈ ਅਤੇ ਇਹ ਵੱਖ-ਵੱਖ ਪਹਿਲੂਆਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਪਹਿਲਾਂ, ਇਹ ਦਿੱਲੀ ਵਿੱਚ ਟਰਾਂਸਪੋਰਟ ਸੈਕਟਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਆਉਣ ਵਾਲੇ ਸਾਲਾਂ ਵਿੱਚ ਇਲੈਕਟ੍ਰਿਕ ਬੱਸਾਂ ਦਿੱਲੀ ਵਿੱਚ ਪੁਰਾਣੀਆਂ ਬੱਸਾਂ ਦੇ ਫਲੀਟ ਦੀ ਥਾਂ ਲੈਣਗੀਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ, "ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੈ। ਇਹ ਇੱਕ ਸ਼ੋਰ-ਮੁਕਤ, ਜ਼ੀਰੋ-ਐਮਿਸ਼ਨ ਵਾਹਨ ਹੈ।''


ਚਾਰਜ ਹੋਣ ਵਿੱਚ ਕਿੰਨਾ ਸਮਾਂ ਲੱਗੇਗਾ


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਬੱਸਾਂ ਦੇ ਗੁਣ ਦੱਸੇ। ਉਨ੍ਹਾਂ ਦੱਸਿਆ ਕਿ ਇਹ ਬੱਸਾਂ ਇੱਕ ਤੋਂ ਡੇਢ ਘੰਟੇ ਵਿੱਚ ਪੂਰੀ ਤਰ੍ਹਾਂ ਚਾਰਜ ਹੋ ਜਾਣਗੀਆਂ। ਇਸ ਦੇ ਨਾਲ ਹੀ ਇਹ ਬੱਸਾਂ ਸਿੰਗਲ ਚਾਰਜ 'ਚ 120 ਕਿਲੋਮੀਟਰ ਦੀ ਰੇਂਜ ਦੇਣਗੀਆਂ। ਦਿੱਲੀ ਸਰਕਾਰ ਮੁਤਾਬਕ ਅਪ੍ਰੈਲ ਤੱਕ 300 ਇਲੈਕਟ੍ਰਿਕ ਬੱਸਾਂ ਹੋਣਗੀਆਂ। ਇੰਨਾ ਹੀ ਨਹੀਂ ਆਉਣ ਵਾਲੇ ਸਾਲਾਂ 'ਚ ਦਿੱਲੀ 'ਚ ਕਰੀਬ 2000 ਅਜਿਹੀਆਂ ਬੱਸਾਂ ਚਲਾਉਣ ਦੀ ਯੋਜਨਾ ਹੈ।


ਇਹ ਵੀ ਪੜ੍ਹੋ: ਪਿਆਜ਼ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਕਾਰਨ ਕਿਸਾਨ ਪਰੇਸ਼ਾਨ, ਪਿਆਜ਼ 1 ਰੁਪਏ ਕਿਲੋ ਤੱਕ ਵੇਚਣ ਲਈ ਮਜਬੂਰ