CM Manohar Lal Khattar: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੇ ਹਨ। ਉਨ੍ਹਾਂ ਆਦੇਸ਼ ਦਿੱਤਾ ਹੈ ਕਿ ਸੋਸ਼ਲ ਮੀਡੀਆ ਤੇ ਪ੍ਰਾਪਤ ਜਨਤਕ ਸ਼ਿਕਾਇਤਾ ਦਾ 24 ਘੰਟਿਆਂ ਦੇ ਅੰਦਰ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।


ਦੱਸ ਦਈਏ ਕਿ ਟਵਿੱਟਰ 'ਤੇ ਸੀਐੱਮ ਮਨੋਹਰ ਲਾਲ ਖੱਟਰ ਅਤੇ ਸੀਐੱਮਓ ਹਰਿਆਣਾ ਦੇ ਨਾਮ 'ਤੇ ਅਕਾਊਂਟ ਹਨ। ਜੋ ਲੋਕ ਇਨ੍ਹਾਂ ਖਾਤਿਆਂ 'ਤੇ ਆਪਣੀਆਂ ਸ਼ਿਕਾਇਤਾਂ ਭੇਜਦੇ ਹਨ। ਜਿਸ ਤੋਂ ਬਾਅਦ ਇਨ੍ਹਾਂ ਦਾ 24 ਘੰਟਿਆਂ ਵਿੱਚ ਨਿਪਟਾਰਾ ਕਰਨ ਦੀ ਗੱਲ ਕਹੀ ਜਾ ਰਹੀ ਹੈ।


ਜ਼ਿਕਰ ਕਰ ਦਈਏ ਕਿ ਸੀਐਮਓ ਹਰਿਆਣਾ ਨੇ ਹੁਣ ਟਵਿੱਟਰ ਉਪਭੋਗਤਾਵਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ 'ਤੇ ਉਨ੍ਹਾਂ ਤੋਂ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਐਮ ਮਨੋਹਰ ਲਾਲ ਦੇ ਟਵਿਟਰ ਅਕਾਊਂਟ 'ਤੇ ਆਈਆਂ ਸ਼ਿਕਾਇਤਾਂ ਨੂੰ ਦੇਖ ਕੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।


ਸੀਐਮ ਵਿੰਡੋ ਦੀਆਂ ਸ਼ਿਕਾਇਤਾਂ ਲਈ ਸਮਾਂ ਸੀਮਾ ਤੈਅ


ਹਰਿਆਣਾ ਵਿੱਚ ਮੁੱਖ ਮੰਤਰੀ ਨੂੰ ਸਿੱਧੀ ਸ਼ਿਕਾਇਤ ਕਰਨ ਲਈ ਸੀਐਮ ਵਿੰਡੋ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇਣ ਲਈ ਪੰਚਕੂਲਾ-ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ। ਹੁਣ ਇਸ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਲਈ 21 ਦਿਨਾਂ ਦੀ ਸਮਾਂ ਸੀਮਾ ਵੀ ਤੈਅ ਕੀਤੀ ਗਈ ਹੈ। ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸ਼ਿਕਾਇਤ 'ਤੇ 21 ਦਿਨਾਂ 'ਚ ਕਾਰਵਾਈ ਕੀਤੀ ਜਾਵੇ।


ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੇਰੀ ਕਰਦਾ ਹੈ ਤਾਂ ਸਰਕਾਰ ਉਸ ਵਿਰੁੱਧ ਕਾਰਵਾਈ ਕਰੇਗੀ। ਮੁੱਖ ਮੰਤਰੀ ਦੇ ਸਲਾਹਕਾਰ ਦੇਵੇਂਦਰ ਸਿੰਘ ਨੇ ਕੱਲ੍ਹ ਇੱਥੇ ਸੋਸ਼ਲ ਮੀਡੀਆ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਮੁੱਖ ਮੰਤਰੀ ਸਮੇਤ ਕਿਸੇ ਵੀ ਮੰਤਰੀ ਜਾਂ ਅਧਿਕਾਰੀ ਨੂੰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ। ਇਸ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਤੁਰੰਤ ਕਾਰਵਾਈ ਕੀਤੀ ਜਾਵੇ।


 ਉਨ੍ਹਾਂ ਕਿਹਾ ਕਿ ਸੀਐਮ ਵਿੰਡੋ 'ਤੇ ਨਿੱਜੀ ਤੌਰ 'ਤੇ ਸ਼ਿਕਾਇਤਾਂ ਮਿਲਦੀਆਂ ਹਨ ਪਰ ਸੋਸ਼ਲ ਮੀਡੀਆ 'ਤੇ ਸ਼ਿਕਾਇਤਾਂ ਤੁਰੰਤ ਮਿਲ ਜਾਂਦੀਆਂ ਹਨ। ਇਨ੍ਹਾਂ ਦੇ ਹੱਲ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਸਮੇਤ ਸੂਬੇ ਦੇ 50 ਤੋਂ ਵੱਧ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।