Republic Day Parade 2022: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਗਾਮੀ ਗਣਤੰਤਰ ਦਿਵਸ ਪਰੇਡ ਲਈ ਪੱਛਮੀ ਬੰਗਾਲ ਦੀ ਪ੍ਰਸਤਾਵਿਤ ਝਾਕੀ ਨੂੰ ਰੱਦ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇੱਕ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਪੱਛਮੀ ਬੰਗਾਲ ਦੇ ਆਜ਼ਾਦੀ ਘੁਲਾਟੀਆਂ ਦੀ ਝਾਂਕੀ ਨੂੰ ਪਰੇਡ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ।


ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਉਹ ਗਣਤੰਤਰ ਦਿਵਸ ਪਰੇਡ ਵਿੱਚੋਂ ਪੱਛਮੀ ਬੰਗਾਲ ਦੀ ਝਾਂਕੀ ਨੂੰ ਰੱਦ ਕਰਨ ਦੇ ਕੇਂਦਰ ਦੇ ਫੈਸਲੇ ਤੋਂ ਹੈਰਾਨ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਪਰੇਡ ਲਈ ਪੱਛਮੀ ਬੰਗਾਲ ਦੀ ਝਾਕੀ ਬਗੈਰ ਕੋਈ ਕਾਰਨ ਦੱਸੇ ਰੱਦ ਕਰ ਦਿੱਤੀ ਗਈ।


ਕੇਂਦਰ ਵੱਲੋਂ ਸੁਭਾਸ਼ ਚੰਦਰ ਬੋਸ 'ਤੇ ਪੱਛਮੀ ਬੰਗਾਲ ਦੇ ਗਣਤੰਤਰ ਦਿਵਸ ਦੀ ਝਾਂਕੀ ਨੂੰ ਰੱਦ ਕਰਨ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਨੇਤਾ ਜੀ ਨੂੰ ਦਰਸਾਉਂਦੀ ਆਪਣੇ ਸੂਬੇ ਦੀ ਝਾਕੀ ਨੂੰ ਰੱਦ ਕਰਨ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਗਾਮੀ ਗਣਤੰਤਰ ਦਿਵਸ ਪਰੇਡ ਤੋਂ ਪੱਛਮੀ ਬੰਗਾਲ ਸਰਕਾਰ ਦੀ ਪ੍ਰਸਤਾਵਿਤ ਝਾਕੀ ਨੂੰ ਅਚਾਨਕ ਹਟਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਤੋਂ ਦੁਖੀ ਹੈ।


ਉਨ੍ਹਾਂ ਲਿਖਿਆ ਕਿ ਇਹ ਸਾਡੇ ਲਈ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਇਸ ਝਾਂਕੀ ਨੂੰ ਬਗੈਰ ਕਾਰਨ ਦੱਸੇ ਰੱਦ ਕਰ ਦਿੱਤਾ ਗਿਆ। ਪ੍ਰਸਤਾਵਿਤ ਝਾਕੀ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ INA ਦੀ 125ਵੀਂ ਜਯੰਤੀ 'ਤੇ ਉਨ੍ਹਾਂ ਦੇ ਯੋਗਦਾਨ ਦੀ ਯਾਦ ਵਿਚ ਸੀ। ਉਨ੍ਹਾਂ ਨੇ ਲਿਖਿਆ ਕਿ ਬੰਗਾਲ ਭਾਰਤੀ ਸੁਤੰਤਰਤਾ ਸੰਗਰਾਮ ਵਿੱਚ ਸਭ ਤੋਂ ਅੱਗੇ ਸੀ।


ਦੇਸ਼ ਦੀ ਆਜ਼ਾਦੀ ਦੀ ਸਭ ਤੋਂ ਵੱਡੀ ਕੀਮਤ ਦੇਸ਼ ਦੀ ਵੰਡ ਕਰਕੇ ਅਤੇ ਲੱਖਾਂ ਲੋਕਾਂ ਨੂੰ ਗੁਆ ਕੇ ਸੂਬੇ ਨੇ ਅਦਾ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਇਸ ਯੋਗਦਾਨ ਨੂੰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਗਣਤੰਤਰ ਦਿਵਸ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਕੋਈ ਥਾਂ ਨਹੀਂ ਮਿਲ ਰਹੀ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੌਗਾਤਾ ਰਾਏ ਨੇ ਕਿਹਾ ਹੈ ਕਿ ਪਾਰਟੀ ਕੇਂਦਰ ਦੇ ਫੈਸਲੇ ਦਾ ਵਿਰੋਧ ਕਰੇਗੀ।



ਇਹ ਵੀ ਪੜ੍ਹੋ: ਚਾਹ ਦੀ ਥਾਂ ਵਰਤੋ ਇਹ 3 ਤਰ੍ਹਾਂ ਦੇ ਕਾੜ੍ਹੇ, ਇਨਫੈਕਸ਼ਨ ਤੋਂ ਬਚਾਏਗਾ ਅਤੇ ਟੈਸਟ ਵੀ ਰਹੇਗਾ ਬਰਕਰਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904