CM ਮਾਨ ਤੇ ਕੇਜਰੀਵਾਲ ਨੇ ਪਰਿਵਾਰ ਸਮੇਤ ਅਯੁੱਧਿਆ 'ਚ ਰਾਮ ਲੱਲਾ ਦੇ ਕੀਤੇ ਦਰਸ਼ਨ
ਅੱਜ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਅਯੁੱਧਿਆ ਪਹੁੰਚਣ ਤੋਂ ਬਾਅਦ ਮੈਨੂੰ ਸ਼੍ਰੀ ਰਾਮ ਮੰਦਰ ਵਿੱਚ ਰਾਮਲੱਲਾ ਜੀ ਦੇ ਇਲਾਹੀ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਹਾਜ਼ਰ ਸੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮਤੇ ਅਯੁੱਧਿਆ ਦੇ ਰਾਮ ਮੰਦਰ ਵਿੱਚ ਦਰਸ਼ਨਾਂ ਲਈ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਅੱਜ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਅਯੁੱਧਿਆ ਪਹੁੰਚਣ ਤੋਂ ਬਾਅਦ ਮੈਨੂੰ ਸ਼੍ਰੀ ਰਾਮ ਮੰਦਰ ਵਿੱਚ ਰਾਮਲੱਲਾ ਜੀ ਦੇ ਇਲਾਹੀ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਹਾਜ਼ਰ ਸੀ। ਸਾਰਿਆਂ ਨੇ ਮਿਲ ਕੇ ਮਰਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦੇ ਦਰਸ਼ਨ ਕੀਤੇ ਅਤੇ ਦੇਸ਼ ਦੀ ਤਰੱਕੀ ਅਤੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ।
माता-पिता और अपनी धर्मपत्नी के साथ आज अयोध्या जी पहुँचकर श्रीराम मंदिर में रामलला जी के दिव्य दर्शन करने का सौभाग्य प्राप्त हुआ। इस अवसर पर भगवंत जी एवं उनका परिवार भी साथ रहा। सबने मिलकर मर्यादा पुरुषोत्तम भगवान श्रीराम जी के दर्शन किए एवं देश की तरक़्क़ी के साथ समस्त मानवता के… pic.twitter.com/P6L8StiSOv
— Arvind Kejriwal (@ArvindKejriwal) February 12, 2024
ਸੀਐਮ ਕੇਜਰੀਵਾਲ ਨੇ ਕਿਹਾ- ਸ਼ਾਂਤੀ ਮਹਿਸੂਸ ਹੋਈ
ਅਯੁੱਧਿਆ ਵਿੱਚ ਰਾਮ ਲੱਲਾ ਦੇ ਮੰਦਰ ਵਿੱਚ ਪੂਜਾ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਰਾਮ ਲੱਲਾ ਦੀ ਪੂਜਾ ਕਰਨ ਤੋਂ ਬਾਅਦ ਮੈਂ ਬਹੁਤ ਸ਼ਾਂਤੀ ਮਹਿਸੂਸ ਕੀਤੀ। ਹਰ ਰੋਜ਼ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ?
ਇਸ ਦੇ ਨਾਲ ਹੀ ਅਯੁੱਧਿਆ 'ਚ ਰਾਮ ਮੰਦਿਰ 'ਚ ਮੱਥਾ ਟੇਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ''ਮੇਰੀ ਲੰਬੇ ਸਮੇਂ ਤੋਂ ਰਾਮ ਲੱਲਾ ਨੂੰ ਦੇਖਣ ਦੀ ਇੱਛਾ ਸੀ। ਮੈਂ ਦੇਸ਼ ਦੀ ਭਲਾਈ ਲਈ ਭਗਵਾਨ ਅੱਗੇ ਅਰਦਾਸ ਕੀਤੀ।
ਦੱਸ ਦਈਏ ਕਿ ਸੀਐਮ ਕੇਜਰੀਵਾਲ ਰਾਮ ਲੱਲਾ ਦੀ ਪਵਿੱਤਰ ਰਸਮ 'ਚ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਕਿਹਾ ਸੀ ਕਿ ਸੱਦਾ ਨਹੀਂ ਮਿਲਿਆ। ਹਾਲਾਂਕਿ, ਸੀਐਮ ਨੇ ਕਿਹਾ ਸੀ ਕਿ ਪਵਿੱਤਰ ਰਸਮ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਜ਼ਰੂਰ ਜਾਣਗੇ। ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ-ਪਿਤਾ ਰਾਮਲਲਾ ਦੇ ਦਰਸ਼ਨਾਂ ਲਈ ਬਹੁਤ ਉਤਸੁਕ ਸਨ।