CM Mann Gujarat Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਇਸ ਮੌਕੇ ਸੀਐਮ ਮਾਨ ਵੱਲੋਂ ਭਾਵਨਗਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਗੁਜਰਾਤ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੰਡੀਆ ਨੇ ਸਾਂਝੇ ਤੌਰ 'ਤੇ ਗਠਜੋੜ ਤਹਿਤ ਚੋਣਾਂ ਲੜੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ- ਤਾਨਾਸ਼ਾਹ ਸਰਕਾਰ ਦਾ ਅਰਵਿੰਦ ਕੇਜਰੀਵਾਲ ਜੀ ਪ੍ਰਤੀ ਰਵੱਈਆ ਦੇਖ ਕੇ ਅੱਖਾਂ 'ਚ ਹੰਝੂ ਆ ਗਏ... ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ... ਮੋਦੀ ਸਾਬ੍ਹ, ਕੀ ਲੋਕਾਂ ਨੂੰ ਚੰਗੇ ਹਸਪਤਾਲ, ਸ਼ਾਨਦਾਰ ਸਕੂਲ, ਫ੍ਰੀ ਬੱਸ ਯਾਤਰਾ, ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇਣਾ ਗੁਨਾਹ ਹੈ ?...
ਆਪਣੇ ਪਹਿਲੇ ਦਿਨ ਸੀਐਮ ਮਾਨ ਵੱਲੋਂ ਭਾਵਨਗਰ ਵਿੱਚ ਉਮੀਦਵਾਰ ਉਮੇਸ਼ ਮਕਵਾਨਾ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਆਪਣੇ ਦੌਰੇ ਦੇ ਦੂਜੇ ਦਿਨ ਯਾਨੀਕਿ ਕੱਲ੍ਹ ਨੂੰ ਸੀਐਮ ਮਾਨ ਚਿਤਰਾ ਵਸਾਵਾ ਲਈ ਭਰੂਚ ਵਿੱਚ ਰੈਲੀ ਕਰਨਗੇ। ਗੁਜਰਾਤ 'ਚ 'ਆਪ' ਦੇ ਲਈ ਇਹ ਦੋਵੇਂ ਹਲਕੇ ਕਾਫੀ ਮਹੱਤਵਪੂਰਨ ਹਨ, ਜਿੱਥੇ ਪਾਰਟੀ ਆਪਣਾ ਵਿਸਥਾਰ ਕਰਨਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਗੁਜਰਾਤ ਦੇ ਲੋਕਸਭਾ ਹਲਕੇ ਭਾਵਨਗਰ ਤੋਂ 'ਆਪ' ਉਮੀਦਵਾਰ ਉਮੇਸ਼ ਮਕਵਾਣਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਕੱਢੇ ਰੋਡ ਸ਼ੋਅ 'ਚ ਸ਼ਿਰਕਤ ਕੀਤੀ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਦੇ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।