RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ, ਕਿਹਾ ਪੈਸਾ ਹਾਸਲ ਕਰਨ 'ਚ ਅਸਫਲ ਰਹੇ ਸੀਐਮ ਭਗਵੰਤ ਮਾਨ
Rural Development Fund - "ਹੁਣ ਆਪਣੀ ਦੀ ਛਾਤੀ ਪਿੱਟਣ ਦਾ ਕੋਈ ਮਤਲਬ ਨਹੀਂ ਹੈ। ਜਦੋਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਸਹੀ ਸਮਾਂ ਸੀ ਤਾਂ ਉਹ ਕੀ ਕਰ ਰਹੇ ਹਨ? ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਨਾਲ ਆਰਡੀਐਫ ਦੇ
Partap Singh Bajwa on CM Mann - ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਫ਼ੰਡਾਂ (ਆਰਡੀਐਫ) ਦਾ ਮੁੱਦਾ ਸਮੇਂ ਸਿਰ ਕੇਂਦਰ ਸਰਕਾਰ ਕੋਲ ਉਠਾਉਣ ਵਿੱਚ ਅਸਫਲ ਰਹਿਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ 5,637.4 ਕਰੋੜ ਰੁਪਏ ਦੀ ਰੁਕੀ ਹੋਈ ਆਰਡੀਐਫ ਅਤੇ ਹੋਰ ਰਕਮ ਜਾਰੀ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।
"ਹੁਣ ਆਪਣੀ ਦੀ ਛਾਤੀ ਪਿੱਟਣ ਦਾ ਕੋਈ ਮਤਲਬ ਨਹੀਂ ਹੈ। ਜਦੋਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਸਹੀ ਸਮਾਂ ਸੀ ਤਾਂ ਉਹ ਕੀ ਕਰ ਰਹੇ ਹਨ? ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਨਾਲ ਆਰਡੀਐਫ ਦੇ ਮੁੱਦੇ 'ਤੇ ਗੱਲਬਾਤ ਕਰਨ ਵਿੱਚ ਅਸਫਲ ਰਹੀ। ਉਹ ਆਰਡੀਐਫ 'ਤੇ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਕਿਉਂਕਿ ਉਹ ਕਿਸੇ ਹੋਰ ਸੂਬੇ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ 'ਆਪ' ਸਰਕਾਰ ਨੇ ਜੁਲਾਈ ਮਹੀਨੇ 'ਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਕੇਂਦਰ ਸਰਕਾਰ 'ਤੇ ਮਾਰਕੀਟ ਫ਼ੀਸ ਅਤੇ ਆਰਡੀਐਫ ਦੀ ਅਦਾਇਗੀ ਕਰਨ ਤੋਂ ਇਨਕਾਰ ਕਰਨ ਦਾ ਦੋਸ਼ ਲਾਇਆ ਸੀ। ਐਸਸੀ ਵਿੱਚ ਇਸ ਨਾਲ ਸਬੰਧਿਤ ਮਾਮਲਾ ਕਿਸੇ ਤਰਕਸੰਗਤ ਅੰਤ ਤੱਕ ਨਹੀਂ ਪਹੁੰਚਿਆ ਹੈ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨਿਸ਼ਚੇ ਅਤੇ ਸਹੀ ਖੋਜ ਨਾਲ ਆਪਣੀ ਕਾਰਵਾਈ ਦਾ ਫ਼ੈਸਲਾ ਕਿਉਂ ਨਹੀਂ ਕਰ ਸਕਦੀ? ਬਾਜਵਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੇ ਆਰਡੀਐਫ ਨੂੰ ਲੈਣ ਲਈ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਕੀਤੀ ਅਤੇ ਦੂਜੇ ਪਾਸੇ ਸੁਪਰੀਮ ਕੋਰਟ ਵਿਚ ਮੁਕੱਦਮਾ ਅਜੇ ਵੀ ਚੱਲ ਰਿਹਾ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਖਿੱਧ ਮੁੱਖ ਮੰਤਰੀ ਹਨ। ਜਦੋਂ ਤੋਂ 'ਆਪ' ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਦੀ ਆਰਥਿਕਤਾ ਢਹਿ-ਢੇਰੀ ਹੋ ਰਹੀ ਹੈ। ਪੰਜਾਬ ਵਿੱਚ ਜ਼ਰੂਰੀ ਮਸਲੇ ਅਤੇ ਰੁਟੀਨ ਦੀਆਂ ਗਤੀਵਿਧੀਆਂ ਉਧਾਰ ਪੈਸੇ 'ਤੇ ਚੱਲ ਰਹੀਆਂ ਹਨ। ਅਤੇ ਮਾਨ ਨੇ ਅਰਥਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਬਿਲਕੁਲ ਕੁਝ ਨਹੀਂ ਕੀਤਾ।