ਚੰਡੀਗੜ੍ਹ: ਹਰਿਆਣਾ ਵਿਧਾਨਸਭਾ ਚੋਣਾਂ ਦੀ ਤਾਰੀਖ ਦਾ ਐਲਾਨ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ‘ਚ ਵੀ ਰਾਸ਼ਟਰੀ ਨਾਗਰਿਕ ਪੰਜੀ (ਐਨਆਰਸੀ) ਲਾਗੂ ਕਰਨ ਦੀ ਗੱਲ ਕੀਤੀ। ਮੁੱਖ ਮੰਤਰੀ ਦੇ ਬਿਆਨਾਂ ‘ਚ ਸਾਫ਼ ਜ਼ਾਹਿਰ ਹੈ ਕਿ ਬੀਜੇਪੀ ਆਉਣ ਵਾਲੀ ਵਿਧਾਨ ਸਭਾ ਚੋਣਾਂ ‘ਚ ਇਸ ਨੂੰ ਵੱਡਾ ਮੁੱਦਾ ਬਣਾਉਣ ਜਾ ਰਹੀ ਹੈ।



ਮਨੋਹਰ ਲਾਲ ਖੱਟਰ ਨੇ ਕਿਹਾ, “ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਐਨਆਰਸੀ ਇੱਕ ਰਾਸ਼ਟਰੀ ਮੁੱਦਾ ਹੈ ਅਤੇ ਇਸ ਨੂੰ ਹਰਿਆਣਾ ਸਣੇ ਹੋਰਨਾਂ ਸੂਬਿਆਂ ‘ਚ ਲਾਗੂ ਕੀਤਾ ਜਾਵੇਗਾ। ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਬਗੈਰ ਇਜਾਜ਼ਤ ਇੱਥੇ ਰਹਿਣ ਦਾ ਕੋਈ ਅਧਿਕਾਰ ਨਹੀ ਹੈ”।





ਦੱਸ ਦਈਏ ਕਿ ਇਸ ਸਾਲ ਤਿੰਨ ਸੂਬਿਆਂ ‘ਚ ਚੋਣਾਂ ਹੋਣਿਆਂ ਹਨ। ਜਿਨ੍ਹਾਂ ‘ਚ ਹਰਿਆਣਾ ਅਤੇ ਮਹਾਰਾਸ਼ਟਰ ‘ਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ 24 ਅਕਤੂਬਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।