ਪੜਚੋਲ ਕਰੋ
Advertisement
Attack on Nitish Kumar Carcade : ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਾਫ਼ਲੇ 'ਤੇ ਪਥਰਾਅ ਮਾਮਲੇ 'ਚ ਵੱਡੀ ਕਾਰਵਾਈ, 13 ਲੋਕ ਗ੍ਰਿਫਤਾਰ
ਐਤਵਾਰ ਸ਼ਾਮ ਕਰੀਬ 5 ਵਜੇ ਗੌਰੀਚੱਕ ਥਾਣੇ ਦੇ ਸੋਹਗੀ ਮੋੜ 'ਤੇ ਸੀਐਮ ਨਿਤੀਸ਼ ਕੁਮਾਰ ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਕੁੱਲ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਟਨਾ : ਐਤਵਾਰ ਸ਼ਾਮ ਕਰੀਬ 5 ਵਜੇ ਗੌਰੀਚੱਕ ਥਾਣੇ ਦੇ ਸੋਹਗੀ ਮੋੜ 'ਤੇ ਸੀਐਮ ਨਿਤੀਸ਼ ਕੁਮਾਰ ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਕੁੱਲ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਟਨਾ ਦੇ ਐਸਐਸਪੀ ਮਾਨਵਜੀਤ ਸਿੰਘ ਢਿੱਲੋਂ ਨੇ ਪੁਸ਼ਟੀ ਕੀਤੀ ਹੈ। ਬਾਕੀ ਲੋਕਾਂ ਦੀ ਵੀ ਸ਼ਨਾਖ਼ਤ ਕਰਕੇ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਜਾਰੀ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਕਰੀਬ 5 ਵਜੇ ਕਿਸੇ ਘਟਨਾ ਨੂੰ ਲੈ ਕੇ ਗੁੱਸੇ 'ਚ ਆਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਸੀ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਮੁੱਖ ਮੰਤਰੀ ਦੇ ਖਾਲੀ ਕਾਫ਼ਲੇ ਦੀਆਂ ਚਾਰ ਗੱਡੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਪਥਰਾਅ ਕਰਕੇ ਨੁਕਸਾਨ ਪਹੁੰਚਾਇਆ। ਸ਼ੀਸ਼ੇ ਤੋੜ ਦਿੱਤੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਅਤੇ ਸੀਨੀਅਰ ਪੁਲੀਸ ਕਪਤਾਨ ਮਾਨਵਜੀਤ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ ਅਤੇ ਹਮਲਾਵਰਾਂ ਨੂੰ ਲਾਠੀਆਂ ਨਾਲ ਖਦੇੜਿਆ। ਵੀਡੀਓ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਲੋਕਾਂ ਦੀ ਪਛਾਣ ਕੀਤੀ ਗਈ ਅਤੇ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਗੌਰੀਚੱਕ 'ਚ ਕਿਉਂ ਗੁੱਸੇ ਸੀ ਲੋਕ ?
ਬੀਤੀ 8 ਅਗਸਤ ਨੂੰ ਸਾਵਣ ਦੇ ਆਖਰੀ ਸੋਮਵਾਰ ਨੂੰ ਗੌਰੀਚੱਕ ਥਾਣੇ ਦੇ ਪਿੰਡ ਸੋਹਗੀ ਦਾ ਕਰੀਬ 20 ਸਾਲਾ ਲੜਕਾ ਸੰਨੀ ਕੁਮਾਰ ਬੀਤੀ ਰਾਤ ਕਰੀਬ 2 ਵਜੇ ਗੰਗਾ ਘਾਟ ਦੇ ਕੰਢੇ ਪਾਣੀ ਲੈਣ ਗਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਸੰਨੀ ਕੁਮਾਰ ਉਸ ਸਮੇਂ ਤੋਂ ਲਾਪਤਾ ਸੀ। ਪੁਲਿਸ ਲਗਾਤਾਰ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਬਾਦਸ਼ਾਹੀ ਡਰੇਨ 'ਚੋਂ ਮਿਲੀ। ਲਾਸ਼ ਮਿਲਣ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਸੰਨੀ ਕੁਮਾਰ ਤੇ ਹੋਰਨਾਂ ਨੇ ਸੜਕ ਜਾਮ ਕਰ ਦਿੱਤੀ। ਇਸ ਸੜਕ ਜਾਮ ਦੌਰਾਨ ਨਿਤੀਸ਼ ਕੁਮਾਰ ਦੀ ਗੱਡੀ ਲੰਘ ਰਹੀ ਸੀ, ਜਿਸ ਨੂੰ ਦੇਖ ਕੇ ਲੋਕ ਹੋਰ ਗੁੱਸੇ 'ਚ ਆ ਗਏ ਅਤੇ ਹਮਲਾ ਕਰ ਦਿੱਤਾ।
ਅਧਿਕਾਰੀਆਂ ਖਿਲਾਫ ਵੀ ਹੋਵੇਗੀ ਕਾਰਵਾਈ
ਦੱਸ ਦਈਏ ਕਿ ਨਿਤੀਸ਼ ਕੁਮਾਰ ਦਾ ਕਾਫ਼ਲਾ ਪਟਨਾ ਤੋਂ ਗਯਾ ਜਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪਟਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਜਾਂਚ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਲਾਅ ਐਂਡ ਆਰਡਰ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ, ਹੈੱਡਕੁਆਰਟਰ ਦੀ ਦੋ ਮੈਂਬਰੀ ਟੀਮ ਬਣਾਈ ਗਈ ਹੈ। ਜਾਂਚ ਰਿਪੋਰਟ 24 ਘੰਟਿਆਂ ਵਿੱਚ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਸੰਗਰੂਰ
ਪੰਜਾਬ
ਅੰਮ੍ਰਿਤਸਰ
Advertisement