Haryana News: ਛੇੜਛਾੜ ਮਾਮਲੇ ਨੂੰ ਲੈ ਕੇ ਵਿਧਾਨ ਸਭਾ 'ਚੇ ਹੰਗਾਮਾ, ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਸੀਐਮ ਨੇ ਠੁਕਰਾਈ
ਵਿਰੋਧੀ ਧਿਰ ਦੇ ਹੰਗਾਮੇ ਨੂੰ ਦੇਖਦੇ ਹੋਏ ਸੀਐਮ ਮਨੋਹਰ ਲਾਲ ਖੱਟਰ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਇਸ ਦੀ ਜਾਂਚ ਚੱਲ ਰਹੀ ਹੈ। ਉਹ ਵਿਰੋਧੀ ਧਿਰ ਦੇ ਕਹਿਣ 'ਤੇ ਅਸਤੀਫਾ ਨਹੀਂ ਲੈਣਗੇ। ਇਸ ਦੇ ਬਾਵਜੂਦ ਵਿਰੋਧੀ ਧਿਰ ਦੇ ਵਿਧਾਇਕਾਂ ਦਾ ਹੰਗਾਮਾ ਜਾਰੀ ਰਿਹਾ।
Haryana News: ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਛੇੜਛਾੜ ਮਾਮਲੇ ਵਿੱਚ ਮੰਤਰੀ ਸੰਦੀਪ ਸਿੰਘ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਰਾਜਪਾਲ ਦਾ ਭਾਸ਼ਣ ਖਤਮ ਹੁੰਦੇ ਹੀ ਵਿਰੋਧੀ ਧਿਰਾਂ ਨੇ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਸੀਐਮ ਮਨੋਹਰ ਲਾਲ ਖੱਟਰ ਨੇ ਅਸਤੀਫੇ ਦੀ ਮੰਗ ਰੱਦ ਕਰ ਦਿੱਤੀ।
ਦੱਸ ਦਈਏ ਕਿ ਮੰਤਰੀ 'ਤੇ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਵਿਰੋਧੀ ਧਿਰ ਦੇ ਹੰਗਾਮੇ ਨੂੰ ਦੇਖਦੇ ਹੋਏ ਸੀਐਮ ਮਨੋਹਰ ਲਾਲ ਖੱਟਰ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਇਸ ਦੀ ਜਾਂਚ ਚੱਲ ਰਹੀ ਹੈ। ਉਹ ਵਿਰੋਧੀ ਧਿਰ ਦੇ ਕਹਿਣ 'ਤੇ ਅਸਤੀਫਾ ਨਹੀਂ ਲੈਣਗੇ। ਇਸ ਦੇ ਬਾਵਜੂਦ ਵਿਰੋਧੀ ਧਿਰ ਦੇ ਵਿਧਾਇਕਾਂ ਦਾ ਹੰਗਾਮਾ ਜਾਰੀ ਰਿਹਾ।
ਇਹ ਸਭ ਦੇਖ ਕੇ ਸਪੀਕਰ ਸੀਟ ਤੋਂ ਉਠ ਗਏ ਤੇ ਕਿਹਾ ਕਿ ਮਾਮਲੇ ਦੀ ਐਸਆਈਟੀ ਜਾਂਚ ਪੂਰੀ ਹੋਣ ਤੱਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਨੇ ਕਾਂਗਰਸੀ ਵਿਧਾਇਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ ਸਾਬਤ ਹੋਣ ਤੱਕ ਅਸਤੀਫਾ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੋਣ ਜਾਂ ਵਿਰੋਧੀ ਧਿਰ ਦੇ ਸਾਰੇ ਆਗੂਆਂ ਖ਼ਿਲਾਫ਼ ਅਜਿਹੀਆਂ ਸ਼ਿਕਾਇਤਾਂ ਹਨ, ਤਾਂ ਕੀ ਸਾਰਿਆਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਸੰਦੀਪ ਸਿੰਘ ਕੋਲ ਇਸੇ ਵੇਲੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਾ ਚਾਰਜ ਹੈ ਪਰ ਉਹ ਸਦਨ ਵਿੱਚ ਮੌਜੂਦ ਨਹੀਂ ਹੋਏ ਸੀ। ਇੱਕ ਜੂਨੀਅਰ ਐਥਲੈਟਿਕਸ ਕੋਚ ਦੁਆਰਾ ਉਸਦੇ ਖਿਲਾਫ ਜਿਨਸੀ ਸ਼ੋਸ਼ਣ ਦਾ ਇੱਕ ਕਥਿਤ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਉਸਦਾ ਖੇਡ ਪੋਰਟਫੋਲੀਓ ਖੋਹ ਲਿਆ ਗਿਆ ਸੀ।
ਵਿਧਾਨ ਸਭਾ ਵਿੱਚ ਇਹ ਮਾਮਲਾ ਸਭ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਗੀਤਾ ਭੁੱਕਲ ਨੇ ਉਠਾਇਆ ਸੀ, ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਸਮੇਤ ਪਾਰਟੀ ਦੇ ਹੋਰ ਮੈਂਬਰ ਵੀ ਸ਼ਾਮਲ ਹੋਏ ਸਨ।
ਹੁੱਡਾ ਨੇ ਕਿਹਾ ਕਿ ਜਾਂ ਤਾਂ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਮੁੱਖ ਮੰਤਰੀ ਨੂੰ ਬਰਖਾਸਤ ਕਰਨਾ ਚਾਹੀਦਾ ਹੈ, ਜਿਸਦਾ ਖੱਟਰ ਨੇ ਵਿਰੋਧ ਕੀਤਾ ਸੀ ਜਿਸ ਕਾਰਨ ਸਦਨ ਵਿੱਚ ਹੰਗਾਮਾ ਹੋਇਆ ਸੀ। ਕਾਂਗਰਸੀ ਮੈਂਬਰਾਂ ਨੇ ਪੋਸਟਰ ਫੜੇ ਹੋਏ ਸਨ ਅਤੇ ‘ਹਰਿਆਣਾ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਾਏ।