Manikaran News : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ 'ਚ ਪੰਜਾਬ ਦੇ ਕੁੱਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ ਹੈ। ਕੁੱਲੂ ਦੇ ਮਨੀਕਰਨ 'ਚ ਰਾਤ ਨੂੰ ਹੋਈ ਝੜਪ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਹੈ ਅਤੇ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਗੱਲ ਹਿਮਾਚਲ ਪ੍ਰਦੇਸ਼ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਸ਼ਿਮਲਾ ਵਿੱਚ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਧਾਰਮਿਕ ਜਾਂ ਸਿਆਸੀ ਨਹੀਂ ਹੈ। ਸਗੋਂ ਕੁੱਝ ਨੌਜਵਾਨ ਦੋਸਤ ਆਪਸ 'ਚ ਭਿੜ ਗਏ, ਜਿਸ ਤੋਂ ਬਾਅਦ ਕੁਝ ਗੱਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਅਤੇ ਮਾਹੌਲ ਤਣਾਅਪੂਰਨ ਹੋ ਗਿਆ। 

 

ਉਨ੍ਹਾਂ ਕਿਹਾ ਕਿ ਬੀਤੀ ਰਾਤ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਸੀ ਪਰ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਉਹ ਮਨੀਕਰਨ ਕਾਂਡ ਤੋਂ ਜਾਣੂ ਹਨ। ਇਹ ਕੋਈ ਸਿਆਸੀ ਜਾਂ ਧਾਰਮਿਕ ਮੁੱਦਾ ਨਹੀਂ ਹੈ। ਕੁਝ ਨੌਜਵਾਨ ਆਪਸ ਵਿੱਚ ਭਿੜ ਗਏ ਹਨ। ਪੰਜਾਬ ਅਤੇ ਹਿਮਾਚਲ ਵਿੱਚ ਆਪਸੀ ਭਾਈਚਾਰਾ ਹੈ, ਇਸ ਲਈ ਸਰਕਾਰ ਪੰਜਾਬ ਦੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ। 

ਇਹ ਵੀ ਪੜ੍ਹੋ :  ਪੰਜਾਬ ਵਿਧਾਨ ਸਭਾ 'ਚ ਸੀਐਮ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸੈਸ਼ਨ ਢਾਈ ਵਜੇ ਤੱਕ ਮੁਲਤਵੀ


ਸੀਐਮ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਚੀਜ਼ਾਂ ਇੰਟਰਨੈੱਟ ਦੇ ਮਾਧਿਅਮ ਰਾਹੀਂ ਵਾਇਰਲ ਹੋਈਆਂ ਹਨ। ਅਸੀਂ ਕਿਹਾ ਹੈ ਕਿ ਇਹ ਚੀਜ਼ਾਂ ਵਾਇਰਲ ਨਹੀਂ ਹੋਣੀਆਂ ਚਾਹੀਦੀਆਂ। ਅਸੀਂ ਸਥਿਤੀ 'ਤੇ ਕਾਬੂ ਪਾ ਲਿਆ ਹੈ। ਸਾਡੇ ਮਨਾਲੀ ਵਿੱਚ ਗੁਰਦੁਆਰਾ ਮਨੀਕਰਨ ਸਾਹਿਬ ਹੈ, ਅਸੀਂ ਗੁਰਦੁਆਰਾ ਸਾਹਿਬ ਦੀ ਪੂਰੀ ਸੁਰੱਖਿਆ ਕੀਤੀ ਹੋਈ ਹੈ। ਹੋਲੇ ਮਹੱਲੇ ਵਾਲੇ ਦਿਨ ਪੰਜਾਬ ਤੋਂ ਆਉਣ ਵਾਲੇ ਮਹਿਮਾਨਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਰੱਖਿਆ ਪ੍ਰਦਾਨ ਕਰਾਂਗੇ। 

 


 

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤੀ ਹਾਂ, ਅਜਿਹੀ ਘਟਨਾ ਨੂੰ ਧਾਰਮਿਕ ਜਾਂ ਸਿਆਸੀ ਰੰਗ ਦੇਣਾ ਠੀਕ ਨਹੀਂ ਹੈ। ਸਰਕਾਰ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨਾਲ ਵੀ ਗੱਲ ਕੀਤੀ ਹੈ। ਅਸੀਂ ਸਥਾਨਕ ਲੋਕਾਂ ਨੂੰ ਵੀ ਸਮਝਾਇਆ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ 'ਚ ਪੰਜਾਬ ਦੇ ਕੁਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜਪ ਹੋ ਗਈ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਘਟਨਾ ਐਤਵਾਰ ਰਾਤ ਦੀ ਹੈ। ਉਧਰ, ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ਵਿੱਚ ਆਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।