ਪੜਚੋਲ ਕਰੋ

ਠੰਢ ਵੀ ਪਰਖ ਰਹੀ ਕਿਸਾਨਾਂ ਦਾ ਜ਼ੇਰਾ, ਦਿੱਲੀ 'ਚ ਸੀਤ ਲਹਿਰ ਨੇ ਤੋੜੇ 15 ਸਾਲ ਦੇ ਰਿਕਾਰਡ, ਪਾਰਾ ਪਹੁੰਚਿਆ 1.1 ਡਿਗਰੀ 'ਤੇ

ਅੰਕੜਿਆਂ ਦੀ ਮੰਨੀਏ ਤਾਂ ਪਿਛਲੇ 15 ਸਾਲਾਂ ਵਿੱਚ ਸਿਰਫ 2018 ਵਿੱਚ ਔਸਤਨ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਤੋਂ ਹੇਠਾਂ ਗਿਆ, ਜਦੋਂ ਇਹ 6.7 ਡਿਗਰੀ ਸੈਲਸੀਅਸ ਸੀ। ਸ਼ਹਿਰ ਵਿੱਚ ਦਸੰਬਰ 1965 ਵਿੱਚ ਨੌਂ ਦਿਨਾਂ ਦੀ ਸ਼ੀਤ ਲਹਿਰ ਰਹੀ ਸੀ ਜੋ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਹੈ।

ਨਵੀਂ ਦਿੱਲੀ: ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਦਿੱਲੀ ਦੇ ਸਫਦਰਜੰਗ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਵਿੱਚ ਨਵੇਂ ਸਾਲ ਦੀ ਸਵੇਰ ਦੀ ਸੰਘਣੀ ਧੁੰਦ ਕਰਕੇ ਵੀਜ਼ੀਬਿਲਟੀ ਵੀ ਘੱਟ ਹੈ। ਇੰਨੀ ਠੰਢ ਵਿੱਚ ਲੱਖਾਂ ਕਿਸਾਨ ਦਿੱਲੀ ਦੀਆਂ ਹੱਦਾਂ ਉੱਪਰ ਡਟੇ ਹੋਏ ਹਨ। ਅੰਕੜਿਆਂ ਦੀ ਮੰਨੀਏ ਤਾਂ ਪਿਛਲੇ 15 ਸਾਲਾਂ ਵਿੱਚ ਸਿਰਫ 2018 ਵਿੱਚ ਔਸਤਨ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਤੋਂ ਹੇਠਾਂ ਗਿਆ, ਜਦੋਂ ਇਹ 6.7 ਡਿਗਰੀ ਸੈਲਸੀਅਸ ਸੀ। ਸ਼ਹਿਰ ਵਿੱਚ ਦਸੰਬਰ 1965 ਵਿੱਚ ਨੌਂ ਦਿਨਾਂ ਦੀ ਸ਼ੀਤ ਲਹਿਰ ਰਹੀ ਸੀ ਜੋ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦਿੱਲੀ ਵਿੱਚ ਘੱਟੋ ਘੱਟ ਔਸਤਨ ਤਾਪਮਾਨ 4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19° ਸੈਂਲਸੀਅਸ ਰਹੇਗਾ। ਜਦੋਂਕਿ ਇੱਕ ਦਿਨ ਪਹਿਲਾਂ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ, ਜੋ ਇਸ ਮੌਸਮ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੂਰਬੀ ਰਾਜਸਥਾਨ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ 2-6 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 4-5 ਜਨਵਰੀ ਨੂੰ ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਗੜੇ ਵੀ ਪੈ ਸਕਦੇ ਹਨ। 3, 4 ਤੇ 5 ਜਨਵਰੀ ਨੂੰ ਦਿੱਲੀ ਵਿਚ ਬਾਰਿਸ਼ ਹੋਵੇਗੀ। 4-5 ਜਨਵਰੀ ਤੱਕ ਤਾਪਮਾਨ 10-12 ਡਿਗਰੀ ਸੈਲਸੀਅਸ ਤੱਕ ਜਾ ਜਾਵੇਗਾ। IMD ਨੇ ਕਿਹਾ ਇਸ ਵਾਰ ਦਿੱਲੀ ਦਾ ਔਸਤਨ ਘੱਟੋ ਘੱਟ ਤਾਪਮਾਨ ਪਿਛਲੇ 15 ਸਾਲਾਂ ਵਿੱਚ ਦਸੰਬਰ ਵਿੱਚ ਦੂਜਾ ਸਭ ਤੋਂ ਘੱਟ ਰਿਹਾ। ਵੀਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ, ਇਸ ਸਾਲ ਦਸੰਬਰ ਵਿਚ ਔਸਤਨ ਘੱਟੋ ਘੱਟ ਤਾਪਮਾਨ (ਐਮਐਮਟੀ) 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਪਿਛਲੇ ਸਾਲ ਔਸਤਨ ਘੱਟੋ ਘੱਟ ਤਾਪਮਾਨ 7.6 ਡਿਗਰੀ ਸੀ। ਪੰਜਾਬ ਤੇ ਹਰਿਆਣਾ ਵਿਚ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ। ਸੰਘਣੀ ਧੁੰਦ ਨੇ ਦੋਵਾਂ ਸੂਬਿਆਂ ਦੇ ਬਹੁਤ ਸਾਰੇ ਹਿੱਸਿਆਂ ਨੂੰ ਪ੍ਰਭਾਵਿਤ ਕੀਤਾ ਤੇ ਮੌਸਮ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ। ਹਿਸਾਰ ਵਿਚ ਮੌਸਮ ਦੀ ਸਭ ਤੋਂ ਠੰਢੀ ਰਾਤ ਸੀ, ਜਿੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਅੱਠ ਡਿਗਰੀ ਘੱਟ ਹੈ। Rules Changes From 1 January: ਨਵੇਂ ਸਾਲ ’ਚ ਬਦਲ ਗਏ ਇਹ ਨਿਯਮ, ਵੇਖੋ ਤੁਹਾਡੀ ਜੇਬ ’ਤੇ ਕਿੰਨਾ ਪਵੇਗਾ ਅਸਰ? ਪੰਜਾਬ ਦੇ ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਅੰਮ੍ਰਿਤਸਰ ਵਿੱਚ ਇਹ 1.6 ਅਤੇ ਫਰੀਦਕੋਟ ਵਿੱਚ 1.2 ਡਿਗਰੀ ਸੈਲਸੀਅਸ ਰਿਹਾ। ਪਹਾੜਾਂ ਵਿੱਚ ਹੋ ਰਹੀ ਬਰਫਬਾਰੀ ਕਰਕੇ ਮੈਦਾਨਾਂ ਵਿੱਚ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਕਸ਼ਮੀਰ ਵਿਚ ਠੰਢ ਦਾ ਪ੍ਰਕੋਪ ਵਧਿਆ ਹੈ ਤੇ ਘਾਟੀ ਵਿਚ ਕਈ ਥਾਂਵਾਂ 'ਤੇ ਘੱਟੋ ਘੱਟ ਤਾਪਮਾਨ ਜਮਾਉਣ ਤੋਂ ਵੀ ਘੱਟ ਗਿਆ ਹੈ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਤਾਪਮਾਨ ਸਿਫਰ ਤੋਂ 5.9 ਡਿਗਰੀ ਸੈਲਸੀਅਸ ਹੇਠ ਚਲਾ ਗਿਆ। Farmers Protest: ਸਰਕਾਰ ਦੀ ਰਣਨੀਤੀ 'ਤੇ ਕਿਸਾਨਾਂ ਦੀ ਬ੍ਰੇਕ! ਨਵੇਂ ਸਾਲ 'ਚ ਕਰ ਦਿੱਤਾ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget