ਜਨਵਰੀ ਦੀ ਇਸ ਤਰੀਕ ਤੋਂ ਘੱਟ ਜਾਵੇਗੀ ਠੰਡ, ਨਵੇਂ ਅਪਡੇਟ 'ਚ ਪੜ੍ਹੋ, ਪੂਰਾ ਹਫਤਾ ਕਿਵੇਂ ਦਾ ਰਹੇਗਾ ਮੌਸਮ
Cold Wave: ਇਸ ਸਮੇਂ ਪੂਰਾ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਠੰਡ ਦੀ ਲਪੇਟ 'ਚ ਹੈ। ਹੁਣ ਕੜਾਕੇ ਦੀ ਠੰਢ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।
Cold Wave: ਇਸ ਸਮੇਂ ਪੂਰਾ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਠੰਡ ਦੀ ਲਪੇਟ 'ਚ ਹੈ। ਹੁਣ ਕੜਾਕੇ ਦੀ ਠੰਢ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਅਜਿਹੇ 'ਚ ਭਾਰਤੀ ਮੌਸਮ ਵਿਭਾਗ (IMD) ਤੋਂ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉੱਤਰੀ-ਪੱਛਮੀ ਭਾਰਤ ਵਿੱਚ ਛੇਤੀ ਹੀ ਸੀਤ ਲਹਿਰ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਨੂੰ ਵੀ ਰਾਹਤ ਮਿਲੇਗੀ।
ਇਸ ਸਮੇਂ ਦਿੱਲੀ ਦੇ ਕਈ ਹਿੱਸਿਆਂ ਅਤੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਲੋਧੀ ਰੋਡ ਅਤੇ ਸਫਦਰਜੰਗ 'ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 1.6 ਡਿਗਰੀ ਅਤੇ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 19 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਖਤਮ ਹੋ ਜਾਵੇਗੀ ਅਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੇਗੀ।
ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਬਾਰੇ ਅਪਡੇਟ
ਆਈਐਮਡੀ ਨੇ ਕਿਹਾ ਕਿ 18 ਜਨਵਰੀ ਤੱਕ ਰਾਜਸਥਾਨ, ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ।
17-19 ਜਨਵਰੀ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ ਅਤੇ 17-18 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਕੱਛ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ।
17 ਅਤੇ 18 ਜਨਵਰੀ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਠੰਡ ਪੈਣ ਦੀ ਸੰਭਾਵਨਾ ਹੈ।
18 ਜਨਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ 18 ਜਨਵਰੀ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਇਸ ਤੋਂ ਬਾਅਦ 20 ਜਨਵਰੀ ਨੂੰ ਇਕ ਹੋਰ ਪੱਛਮੀ ਗੜਬੜੀ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਸੀਤ ਲਹਿਰ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲਣ ਦੀ ਸੰਭਾਵਨਾ ਹੈ।
17 ਜਨਵਰੀ ਦੀ ਸਵੇਰ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। 18 ਜਨਵਰੀ ਤੱਕ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ 19-21 ਜਨਵਰੀ ਦੌਰਾਨ 4-6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਗੁਜਰਾਤ 'ਚ 18 ਜਨਵਰੀ ਤੱਕ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਬਾਕੀ ਉੱਤਰੀ ਭਾਰਤ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਪਤੀ ਵੱਲੋਂ ਪਤਨੀ ਦੀ ਮਰਜ਼ੀ ਬਗ਼ੈਰ ਸਰੀਰਕ ਸਬੰਧ ਬਣਾਉਣਾ ਬਲਾਤਕਾਰ ? ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੋਂ ਜਵਾਬ