ਨਵੀਂ ਦਿੱਲੀ: ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ। ਉਤੋਂ ਠੰਢ ਵੀ ਸਿਖਰਾਂ 'ਤੇ ਹੈ। ਹੁਣ ਪਹਾੜੀ ਸੂਬਿਆਂ ਵਿੱਚ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਵਧਾ ਦਿੱਤੀ ਹੈ। ਸ਼ੀਤ ਲਹਿਰ ਕਾਰਨ ਵੱਧ ਰਹੀ ਠੰਢ ਨੇ ਆਮ ਜਨਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਸੂਬਿਆਂ ਵਿੱਚ ਘੱਟੋ ਘੱਟ ਤਾਪਮਾਨ ਮਾਈਨਸ ਤੋਂ ਹੇਠਾਂ ਆ ਗਿਆ ਹੈ। ਅਜਿਹੇ ਵਿੱਚ ਹੁਣ ਠੰਢ ਵੀ ਕਿਸਾਨਾਂ ਦਾ ਜ਼ੇਰਾ ਪਰਖ ਰਹੀ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਪਾਰਾ ਹੋਰ ਹੇਠਾਂ ਆ ਸਕਦਾ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਸ਼ੀਤ ਲਹਿਰ ਦਾ ਕਹਿਰ ਜਾਰੀ ਰਹਿਣ ਦੀ ਉਮੀਦ ਹੈ। ਮੰਗਲਵਾਰ ਨੂੰ ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਸਭ ਤੋਂ ਠੰਢਾ ਰਿਹਾ, ਜਿੱਥੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। IMD ਦੇ ਘੱਟੋ ਘੱਟ ਤਾਪਮਾਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਇਸ ਸਮੇਂ ਸਾਲ ਦੇ ਆਮ ਘੱਟੋ ਘੱਟ ਤਾਪਮਾਨ ਨਾਲ ਦਿੱਲੀ, ਹਿਸਾਰ, ਨਾਰਨੌਲ, ਜੈਸਲਮੇਰ, ਗੰਗਾਨਗਰ ਤੇ ਬਰੇਲੀ ਸਭ ਤੋਂ ਅੱਗੇ ਹਨ।
ਇਸ ਦੌਰਾਨ ਆਈਐਮਡੀ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰ ਰਾਜਸਥਾਨ ਵਿੱਚ ਵੱਖਰੀਆਂ ਪੌਕਿਟਸ ਵਿੱਚ ਸ਼ੀਤ ਲਹਿਰ ਦੀਆਂ ਸਥਿਤੀਆਂ ਜਾਰੀ ਰਹਿਣ ਦੀ ਬਹੁਤ ਸੰਭਾਵਨਾ ਹੈ। 18 ਤੇ 19 ਦਸੰਬਰ ਨੂੰ ਖੇਤਰ 'ਚ ਸ਼ੀਤ ਲਹਿਰ ਨਾ ਠੰਢ ਵਧਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਭਾਰਤ ਦੀ ਰਾਸ਼ਟਰੀ ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 4.1 ਅਤੇ ਰਾਜਸਥਾਨ ਦੇ ਪਿਲਾਨੀ ਵਿੱਚ 5.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਘੱਟੋ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਵੱਧ ਤੋਂ ਵੱਧ ਤਾਪਮਾਨ 14.8 ਤੇ ਘੱਟੋ ਘੱਟ 8.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ ਸਣੇ ਕਈ ਸੂਬਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦਾ ਹੈ, ਜਿਸ ਨਾਲ ਠੰਢ ਵਿੱਚ ਹੋਰ ਵਾਧਾ ਹੋਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Weather report: ਹੁਣ ਠੰਢ ਪਰਖਣ ਲੱਗੀ ਕਿਸਾਨਾਂ ਦਾ ਜ਼ੇਰਾ, ਅਗਲੇ 4 ਦਿਨ ਜਾਰੀ ਜਾਰੀ ਰਹੇਗੀ ਸ਼ੀਤ ਲਹਿਰ
ਏਬੀਪੀ ਸਾਂਝਾ
Updated at:
16 Dec 2020 11:45 AM (IST)
ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ, ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਘਟ ਰਿਹਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -