ਹਾਲਾਂਕਿ ਅੱਜ ਠੰਢ ਜ਼ਿਆਦਾ ਨਹੀਂ ਹੈ, ਪਰ ਮੌਸਮ ਵਿਗਿਆਨੀ ਕਹਿ ਰਹੇ ਹਨ ਕਿ ਬੱਦਲ ਅਤੇ ਮੀਂਹ ਦਾ ਮੌਸਮ 6-7 ਜਨਵਰੀ ਤੱਕ ਜਾਰੀ ਰਹੇਗਾ। ਇਹ ਜਾਣਕਾਰੀ ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਦਿੱਲੀ ਵਿੱਚ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਹੋਵੇਗੀ। ਹਾਲਾਂਕਿ, 7 ਜਨਵਰੀ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਅਤੇ ਉੱਤਰੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਹਿੱਸਿਆਂ ਵਿਚ ਕੁਝ ਥਾਂਵਾਂ 'ਤੇ ਗੜੇਮਾਰੀ ਹੋ ਸਕਦੀ ਹੈ।
ਆਈਐਮਡੀ ਮੁਤਾਬਕ ਪੰਜਾਬ, ਹਰਿਆਣਾ, ਪੱਛਮੀ ਯੂਪੀ ਅਤੇ ਉੱਤਰੀ ਰਾਜਸਥਾਨ ਵਿੱਚ 3, 4 ਅਤੇ 5 ਜਨਵਰੀ ਨੂੰ ਬਾਰਸ਼ ਹੋਵੇਗੀ। ਪੰਜਾਬ ਵਿਚ 3-4 ਜਨਵਰੀ ਨੂੰ ਭਾਰੀ ਬਾਰਸ਼ ਹੋਵੇਗੀ। ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਬਹੁਤੇ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਣਵਾਂ ’ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਜੰਮੂ ਕਸ਼ਮੀਰ ਤੋਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਉਤਰਾਖੰਡ ਤੱਕ ਉੱਤਰੀ ਭਾਰਤ ਦੇ ਪਹਾੜੀ ਸੂਬਿਆਂ ਵਿੱਚ ਜ਼ਿਆਦਾਤਰ ਥਾਂਵਾਂ 'ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਹਿੱਸਿਆਂ ਵਿਚ ਕੁਝ ਥਾਂਵਾਂ 'ਤੇ ਭਾਰੀ ਬਰਫਬਾਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।
ਉੱਤਰ ਭਾਰਤ ਵਿੱਚ ਪਹਾੜਾਂ ਤੋਂ ਮੈਦਾਨੀ ਸੂਬਿਆਂ ਤੱਕ ਅਗਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਮੀਂਹ, ਗੜੇਮਾਰੀ ਅਤੇ ਬਰਫਬਾਰੀ ਕਾਰਨ ਦਿਨ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ ਜਿਸ ਕਾਰਨ ਜ਼ਿਆਦਾਤਰ ਸ਼ਹਿਰਾਂ ਵਿੱਚ ਠੰਢ ਦੀ ਸਥਿਤੀ ਬਣੀ ਰਹੇਗੀ। ਦੱਖਣੀ ਭਾਰਤ ਵਿੱਚ ਵੀ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ ਅਤੇ ਦੱਖਣੀ ਕਰਨਾਟਕ ਦੇ ਨਾਲ-ਨਾਲ ਕੇਰਲ ਵਿੱਚ ਵੀ ਚੰਗੀ ਬਾਰਸ਼ ਹੋ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904