ਲੇਹ: ਪੂਰਬੀ ਲੱਦਾਖ ਦੇ ਚੁਸ਼ੂਲ ਵਿਖੇ ਸਰਹੱਦ ਨੂੰ ਘਟਾਉਣ ਲਈ ਇੱਕ ਵਾਰ ਫਿਰ ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰੀ ਬੈਠਕ ਹੋਈ। ਜਾਣਕਾਰੀ ਮੁਤਾਬਕ ਇਹ ਬੈਠਕ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਰਾਤ ਕਰੀਬ 2 ਵਜੇ ਸਮਾਪਤ ਹੋਈ। ਇਸ ਬੈਠਕ ‘ਚ ਦੋਵਾਂ ਪੱਖਾਂ ਨੇ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ-ਨਾਲ ਪੜਾਅਵਾਰ ਢੰਗ ਨਾਲ ਬਲਾਂ ਦੀ ਵਾਪਸੀ ਬਾਰੇ ਵਿਚਾਰ ਵਟਾਂਦਰੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਕੋਰ ਕਮਾਂਡਰ ਪੱਧਰ ‘ਤੇ ਚੌਥੀ ਵਾਰਤਾ ਵਿਚ ਐਲਏਸੀ ਕੋਲ ਡੈੱਡਲਾਕ ਨੂੰ ਘਟਾਉਣ ਅਤੇ ਫੌਜਾਂ ਨੂੰ ਪਿੱਛੇ ਹਟਾਉਣ ‘ਤੇ ਗੱਲਬਾਤ ਕੀਤੀ ਗਈ।

ਸੂਤਰਾਂ ਮੁਤਾਬਕ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਸਰਹੱਦ ‘ਤੇ 5 ਮਈ ਤੋਂ ਪਹਿਲਾਂ ਦੀ ਸਥਿਤੀ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਭਾਰਤ ਨੇ ਚੀਨ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਸਿਪਾਹੀਆਂ ਨੂੰ 8 ਕਿਲੋਮੀਟਰ ਪਿੱਛੇ ਫਿੰਗਰ-8 ਦੇ ਪਾਰ ਭੇਜਣ। ਦੱਸ ਦਈਏ ਕਿ ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਤਣਾਅ ਨੂੰ ਘਟਾਉਣ ਲਈ ਇਸ ਤੋਂ ਪਹਿਲਾਂ ਤਿੰਨ ਵਾਰ ਗੱਲਬਾਤ ਕੀਤੀ ਗਈ ਹੈ।



ਇਸ ਦੇ ਨਾਲ ਹੀ ਹਾਲ ਹੀ ਵਿੱਚ ਪੂਰਬੀ ਲੱਦਾਖ ਦੇ ਸਾਰੇ ਖੇਤਰਾਂ ਵਿੱਚ ਸੈਨਿਕ ਮੌਜੂਦਗੀ ਨੂੰ ਘਟਾਉਣ ਲਈ ਭਾਰਤ ਦੇ ਐਨਐਸਏ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਦਰਮਿਆਨ ਇੱਕ ਲੰਮੀ ਵਿਚਾਰ-ਵਟਾਂਦਰੇ ਹੋਈ ਸੀ। ਇਸ ਗੱਲਬਾਤ ਵਿਚ ਪੂਰਬੀ ਲੱਦਾਖ ਵਿਚ ਤਣਾਅ ਘਟਾਉਣ ਲਈ ਪੂਰੀ ਸਹਿਮਤੀ ਬਣੀ ਸੀ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904