ਪੜਚੋਲ ਕਰੋ
Advertisement
ਸਾਰੇ ਭਾਰਤੀਆਂ ਨੂੰ ਹਿੰਦੂ ਕਹਿਣ 'ਤੇ ਘਿਰੇ ਆਰਐਸਐਸ ਮੁਖੀ, ਪੁਲਿਸ ਕੋਲ ਸ਼ਿਕਾਇਤ
ਸਾਰੇ ਭਾਰਤੀਆਂ ਨੂੰ ਹਿੰਦੂ ਕਹਿਣ 'ਤੇ ਆਰਐਸਐਸ ਮੁਖੀ ਮੋਹਨ ਭਾਗਵਤ ਘਿਰ ਗਏ ਹਨ। ਸੀਨੀਅਰ ਕਾਂਗਰਸੀ ਲੀਡਰ ਵੀ. ਹਨੂਮੰਤਾ ਰਾਓ ਨੇ ਭਾਗਵਤ ’ਤੇ 130 ਕਰੋੜ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਹੈਦਰਾਬਾਦ: ਸਾਰੇ ਭਾਰਤੀਆਂ ਨੂੰ ਹਿੰਦੂ ਕਹਿਣ 'ਤੇ ਆਰਐਸਐਸ ਮੁਖੀ ਮੋਹਨ ਭਾਗਵਤ ਘਿਰ ਗਏ ਹਨ। ਸੀਨੀਅਰ ਕਾਂਗਰਸੀ ਲੀਡਰ ਵੀ. ਹਨੂਮੰਤਾ ਰਾਓ ਨੇ ਭਾਗਵਤ ’ਤੇ 130 ਕਰੋੜ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਉਨ੍ਹਾਂ ਇਲਜ਼ਾਮ ਲਾਇਆ ਕਿ ਭਾਗਵਤ ਨੇ ਸਾਰੇ 130 ਕਰੋੜ ਭਾਰਤੀਆਂ ਨੂੰ ‘ਹਿੰਦੂ’ ਆਖ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਰਾਜ ਸਭਾ ਦੇ ਸਾਬਕਾ ਮੈਂਬਰ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਭਾਗਵਤ ਦੇ ਬਿਆਨ ਨੇ ਨਾ ਸਿਰਫ਼ ਮੁਸਲਮਾਨਾਂ, ਇਸਾਈਆਂ, ਸਿੱਖਾਂ, ਪਾਰਸੀਆਂ ਆਦਿ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਸਗੋਂ ਇਹ ਬਿਆਨ ਭਾਰਤੀ ਸੰਵਿਧਾਨ ਦੀ ਭਾਵਨਾ ਖ਼ਿਲਾਫ਼ ਵੀ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ’ਚ ਫਿਰਕੂ ਤਣਾਅ ਪੈਦਾ ਹੋ ਜਾਵੇਗਾ ਜਿਸ ਕਾਰਨ ਅਮਨ ਕਾਨੂੰਨ ਦੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਐਲਬੀ ਨਗਰ ਥਾਣੇ ਦੇ ਇੰਸਪੈਕਟਰ ਅਸ਼ੋਕ ਰੈੱਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਤੇ ਉਹ ਇਸ ਬਾਬਤ ਕਾਨੂੰਨੀ ਰਾਏ ਲੈ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਟ੍ਰੈਂਡਿੰਗ
ਸਿੱਖਿਆ
ਆਈਪੀਐਲ
Advertisement