ਪਟਨਾ: ਬਿਹਾਰ ਵਿਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ 15 ਮਈ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ। ਸੀਐਮ ਨਿਤੀਸ਼ ਕੁਮਾਰ ਨੇ ਖ਼ੁਦ ਟਵੀਟ ਕਰਕੇ ਸੂਬੇ ਵਿੱਚ ਲੌਕਡਾਊਨ ਬਾਰੇ ਜਾਣਕਾਰੀ ਦਿੱਤੀ।


ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ, ”ਕੱਲ ਸਹਿਯੋਗੀ ਮੰਤਰੀਆਂ ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਬਿਹਾਰ ਵਿੱਚ 15 ਮਈ ਤੱਕ ਲੌਕਡਾਊਨ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਵਿਸਥਾਰ ਦਿਸ਼ਾ ਨਿਰਦੇਸ਼ਾਂ ਤੇ ਹੋਰ ਗਤੀਵਿਧੀਆਂ ਸਬੰਧੀ ਅੱਜ ਸੰਕਟ ਪ੍ਰਬੰਧਨ ਸਮੂਹ (Crisis management Group) ਨੂੰ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।”



ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨਿਰੰਤਰ ਸਮੀਖਿਆ ਕਰ ਰਹੇ ਸੀ ਕਿ ਬਿਹਾਰ ਨੂੰ ਕੋਰੋਨਾ ਮਹਾਮਾਰੀ ਤੋਂ ਕਿਵੇਂ ਬਾਹਰ ਕੱਢਿਆ ਜਾਵੇ। ਇਸ ਦੇ ਨਾਲ ਉਹ ਪਟਨਾ ਦੀਆਂ ਸੜਕਾਂ 'ਤੇ ਸਥਿਤੀ ਦਾ ਜਾਇਜ਼ਾ ਵੀ ਲੈ ਰਹੇ ਸੀ। ਸੋਮਵਾਰ ਨੂੰ ਉਨ੍ਹਾਂ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਕੋਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਆਦੇਸ਼ ਵਿੱਚ ਅੱਜ ਲੌਕਡਾਊਨ ਦਾ ਫੈਸਲਾ ਲਿਆ ਗਿਆ ਹੈ।


ਮੁੱਖ ਮੰਤਰੀ ਨੇ ਮੀਟਿੰਗ ਵਿੱਚ ਕਿਹਾ ਸੀ ਕਿ ਕੋਰੋਨਾ ਦੇ ਇਲਾਜ ਵਿੱਚ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਮਰੀਜ਼ਾਂ ਦੀਆਂ ਜ਼ਰੂਰਤਾਂ ਲਈ ਹਮੇਸ਼ਾਂ ਤਿਆਰ ਰਹੋ। ਆਕਸੀਜਨ ਦੀ ਸਪਲਾਈ ਤੇ ਡਰੱਗ ਦੀ ਉਪਲਬਧਤਾ ਨੂੰ ਪੂਰਾ ਕਰੋ। ਬੇਲੋੜਾ ਬਾਹਰ ਨਿਕਲਣ ਵਾਲੇ ਲੋਕਾਂ 'ਤੇ ਨਜ਼ਰ ਰੱਖਣ ਤਾਂ ਜੋ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


ਇਹ ਵੀ ਪੜ੍ਹੋ: Corona India: ਦੇਸ਼ 'ਚ ਹੁੋਣ ਤੱਕ 2 ਕਰੋੜ ਲੋਕਾਂ ਨੂੰ ਕੋਰੋਨਾ, 24 ਘੰਟਿਆਂ 'ਚ 3.57 ਲੱਖ ਨਵੇਂ ਕੇਸ ਆਏ ਸਾਹਮਣੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904