News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੱਖ ਬੀਬੀਆਂ ਨੂੰ ਪਾਉਣਾ ਹੀ ਪਏਗਾ ਹੈਲਮਟ, ਅਕਾਲੀ ਦਲ ਦੀ ਫਰਿਆਦ ਰੱਦ

Share:
  ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਕਾਲੀਆਂ ਦੀ ਗੈਰ-ਪਗੜੀਧਾਰੀ ਮਹਿਲਾਵਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿੱਤੇ ਜਾਣ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸੋਮਵਾਰ ਨੂੰ ਵੀਪੀ ਬਦਨੌਰ ਤੋਂ ਮੰਗ ਕੀਤੀ ਸੀ ਕਿ ਪਗੜੀਧਾਰੀ ਜਾਂ ‘ਕੌਰ’ ਨਾਂ ਵਾਲੀਆਂ ਸਾਰੀਆਂ ਮਹਿਲਾਵਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਜਾਵੇ।
  ਛੋਟ ਲੈਣ ਲਈ ਜਾਣਾ ਪਏਗਾ ਅਦਾਲਤ
ਬਦਨੌਰ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਲਿਆ ਗਿਆ ਹੈ। ਜੇ ਅਕਾਲੀ ਦਲ ਇਸ ਮਾਮਲੇ ਵਿੱਚ ਕੋਈ ਰਾਹਤ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਅਦਾਲਤ ਜਾਣਾ ਚਾਹੀਦਾ ਹੈ।
  12 ਜੁਲਾਈ ਨੂੰ ਅਕਾਲੀ ਕਰਨਗੇ ਹੜਤਾਲ
ਬਦਨੌਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਅਕਾਲੀ ਦਲ ਨੇ ਇੱਕ ਬੈਠਕ ਪਿੱਛੋਂ 12 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਬੁਟੇਰਲਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਫੈਸਲਾ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੋਟਰ ਵਾਹਨ ਨਿਯਮ, 1990 ਵਿੱਚ ਸੋਧ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੇਗੀ ਤੇ ਉਹ ਅਜਿਹੀ ਹਰਗਿਜ਼ ਨਹੀਂ ਹੋਣ ਦੇਣਗੇ। ਗੌਰਤਲਬ ਹੈ ਕਿ 1998 ਵਿੱਚ ਵੀ ਹਾਈਕੋਰਟ ਨੇ ਡਰਾਈਵਿੰਗ ਕਰਦੇ ਸਮੇਂ ਪਗੜੀਧਾਰੀ ਸਿੱਖਾਂ ਲਈ ਹੈਲਮਟ ਪਾਉਣ ’ਤੇ ਛੋਟ ਦੇਣ ਉੱਤੇ ਪਾਬੰਧੀ ਲਾ ਦਿੱਤੀ ਸੀ। ਹਾਲਾਂਕਿ ਸਿੱਖਾਂ ਤੇ ਸ਼ਹਿਰ ਵਾਸੀਆਂ ਵੱਲੋਂ ਇਸ ਫੈਸਲੇ ਦਾ ਭਾਰੀ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਗੁਰੂਆਂ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੀ ਟੋਪੀ ਪਾਉਣ ਤੋਂ ਮਨ੍ਹਾ ਕੀਤਾ ਹੈ। ਇਸ ਸੰਬਧੀ 2004 ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵੀ ਸੂਬੇ ਕੋਲ ਵਿਸ਼ੇਸ਼ ਖੇਤਰ ਵਿੱਚ ਨਿਯਮਾਂ ਤੋਂ ਛੋਟ ਦੇਣ ਦਾ ਹੱਕ ਹਾਸਲ ਹੈ। ਇਸ ਪਿੱਛੋਂ ਚੰਡੀਗੜ੍ਹ ਵਿੱਚ ਨਿਯਮ ਸੋਧ ਕੇ ਸਾਰੀਆਂ ਮਹਿਲਾਵਾਂ ਨੂੰ ਹੈਲਮਟ ਤੋਂ ਛੋਟ ਦੇ ਦਿੱਤੀ ਗਈ ਸੀ। ਹੁਣ ਹੋਈ ਕੋਰਟ ਵੱਲੋਂ ਪਿਛਲੇ ਦਸੰਬਰ ਫਿਰ ਇਹ ਮੁੱਦਾ ਉਠਾਏ ਜਾਣ ਪਿੱਛੋਂ ਯੂਟੀ ਨੇ 6 ਜੁਲਾਈ ਨੂੰ ਇਹ ਐਲਾਨ ਕੀਤਾ ਹੈ। ਯੂਟੀ ਦੇ ਐਸਐਸਪੀ ਸ਼ਸ਼ਾਂਕ ਅਨੰਦ ਨੇ ਕਿਹਾ ਕਿ ਆਉਣ ਵਾਲੇ ਘੱਟੋ-ਘੱਟ ਦੋ ਹਫ਼ਤਿਆਂ ਤਕ ਨਵੇਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ ਮਹਿਲਾਵਾਂ ਦੇ ਚਲਾਨ ਨਹੀਂ ਕੱਟੇ ਜਾਣਗੇ। ਇਸ ਸਬੰਧੀ ਵਿਭਾਗ ਪਹਿਲਾਂ ਜਾਗਰੂਕਤਾ ਮੁਹਿੰਮ ਚਲਾਏਗਾ। ਬਾਅਦ ਵਿੱਚ ਪਹਿਲੇ ਜੁਰਮ ਲਈ 300 ਰੁਪਏ ਦਾ ਚਲਾਨ ਤੇ ਦੂਜੀ ਵਾਰ ਨਿਯਮ ਦੀ ਉਲੰਘਣਾ ਕਰਨ ’ਤੇ 600 ਰੁਪਏ ਦਾ ਚਲਾਨ ਕੱਟਿਆ ਜਾਏਗਾ। ਇਸ ਪਿੱਛੋਂ ਤੀਜੀ ਵਾਰ ਨਿਯਮ ਭੰਗ ਕਰਨ ਵਾਲੀਆਂ ਮਹਿਲਾਵਾਂ ਦਾ ਲਾਇਸੈਂਸ ਰੱਦ ਕੀਤਾ ਜਾਏਗਾ।
Published at : 10 Jul 2018 04:09 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਪ੍ਰਮੁੱਖ ਖ਼ਬਰਾਂ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !