Rahul Gandhi Remarks: 'ਲੋਕ ਸਭਾ 'ਚ ਦਿੱਤਾ ਬਿਲਕੁਲ ਸਹੀ ਬਿਆਨ', ਰਾਹੁਲ ਗਾਂਧੀ ਨੇ ਭਾਜਪਾ ਸੰਸਦ ਮੈਂਬਰਾਂ ਦੇ ਨੋਟਿਸ 'ਤੇ LS ਸਕੱਤਰੇਤ ਨੂੰ ਦਿੱਤਾ ਜਵਾਬ
Rahul Gandhi Parliament Remark: ਰਾਹੁਲ ਗਾਂਧੀ ਨੇ ਬਜਟ ਸੈਸ਼ਨ ਦੌਰਾਨ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਨੋਟਿਸ ਦਾ ਜਵਾਬ ਦਿੱਤਾ ਹੈ।
Rahul Gandhi Reply: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਜਪਾ ਮੈਂਬਰਾਂ ਦੇ ਨੋਟਿਸ 'ਤੇ ਲੋਕ ਸਭਾ ਸਕੱਤਰੇਤ ਨੂੰ ਵਿਸਤ੍ਰਿਤ ਜਵਾਬ ਸੌਂਪਿਆ ਹੈ। ਇਹ ਮਾਮਲਾ ਸਦਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉਨ੍ਹਾਂ ਦੀ ਟਿੱਪਣੀ ਨਾਲ ਸਬੰਧਤ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 7 ਫਰਵਰੀ ਨੂੰ ਰਾਹੁਲ ਗਾਂਧੀ ਨੇ 'ਰਾਸ਼ਟਰਪਤੀ ਦੇ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ' 'ਤੇ ਚਰਚਾ ਦੌਰਾਨ ਮੋਦੀ ਖਿਲਾਫ਼ ਟਿੱਪਣੀ ਕੀਤੀ ਸੀ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਦਾ ਜਵਾਬ 15 ਫਰਵਰੀ ਤੱਕ ਦੇਣਾ ਸੀ। ਇਸ ਮਾਮਲੇ 'ਚ 10 ਫਰਵਰੀ ਨੂੰ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਅਤੇ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਦੇ ਖਿਲਾਫ਼ ਨੋਟਿਸ ਜਾਰੀ ਕੀਤਾ ਸੀ ਅਤੇ ਲੋਕ ਸਭਾ ਸਕੱਤਰੇਤ ਨੇ ਉਨ੍ਹਾਂ ਨੂੰ ਜਵਾਬ ਦੇਣ ਲਈ ਕਿਹਾ ਸੀ। ਸੰਸਦ ਮੈਂਬਰਾਂ ਨੇ ਗਾਂਧੀ ਦੇ 7 ਫਰਵਰੀ ਦੇ ਭਾਸ਼ਣ 'ਤੇ ਨੋਟਿਸ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਹਿੰਡਨਬਰਗ-ਅਡਾਨੀ ਮੁੱਦੇ 'ਤੇ ਟਿੱਪਣੀ ਕੀਤੀ ਸੀ।
ਰਾਹੁਲ ਗਾਂਧੀ ਨੇ ਦਿੱਤਾ ਜਵਾਬ
ਸੂਤਰਾਂ ਨੇ ਕਿਹਾ ਕਿ ਗਾਂਧੀ ਨੇ ਲੋਕ ਸਭਾ ਵਿਚ ਕੀਤੀ ਆਪਣੀ ਟਿੱਪਣੀ ਨੂੰ ਸਹੀ ਠਹਿਰਾਉਣ ਲਈ ਵੱਖ-ਵੱਖ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਕਈ ਪੰਨਿਆਂ ਵਿਚ ਵਿਸਤ੍ਰਿਤ ਜਵਾਬ ਦਿੱਤਾ ਹੈ। ਸੋਮਵਾਰ ਨੂੰ ਆਪਣੇ ਲੋਕ ਸਭਾ ਹਲਕੇ ਵਾਇਨਾਡ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ, ਰਾਹੁਲ ਗਾਂਧੀ ਨੇ ਸਦਨ ਵਿੱਚ ਚਰਚਾ ਦੌਰਾਨ ਕੀਤੇ ਗਏ ਆਪਣੇ ਭਾਸ਼ਣ ਵਿੱਚੋਂ ਕਈ ਟਿੱਪਣੀਆਂ ਨੂੰ ਹਟਾਉਣ ਦੇ ਫੈਸਲੇ ਦੀ ਆਲੋਚਨਾ ਕੀਤੀ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੇ ਸੰਸਦ ਦੀ ਕਾਰਵਾਈ ਤੋਂ ਹਟਾਏ ਗਏ ਉਨ੍ਹਾਂ ਦੀ ਹਰ ਟਿੱਪਣੀ ਬਾਰੇ ਲੋਕ ਸਭਾ ਸਪੀਕਰ ਨੂੰ ਲਿਖੇ ਪੱਤਰ ਵਿਚ ਜਾਣਕਾਰੀ ਅਤੇ ਸਬੂਤ ਦਿੱਤੇ ਹਨ।
ਕੀ ਇਲਜ਼ਾਮ ਲਾਇਆ ਭਾਜਪਾ ਨੇ
ਦੋਵੇਂ ਭਾਜਪਾ ਆਗੂਆਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਭੇਜੇ ਆਪਣੇ ਨੋਟਿਸਾਂ ਵਿੱਚ ਦੋਸ਼ ਲਾਇਆ ਹੈ ਕਿ ਗਾਂਧੀ ਦੀਆਂ ਟਿੱਪਣੀਆਂ ਬੇਬੁਨਿਆਦ ਸਨ ਅਤੇ ਉਨ੍ਹਾਂ ਨੇ "ਗੈਰ-ਸੰਸਦੀ ਅਤੇ ਅਪਮਾਨਜਨਕ" ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਲਈ ਸਪੀਕਰ ਨੇ ਉਨ੍ਹਾਂ ਦੇ ਭਾਸ਼ਣ ਤੋਂ ਬਾਅਦ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਹਟਾ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ