ਜੰਮੂ ਕਸ਼ਮੀਰ: ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਲਜ਼ਾਮ ਲਾਇਆ ਕਿ ਪੁੰਛ ਦੇ ਵੋਟਿੰਗ ਕੇਂਦਰਾਂ ਵਿੱਚ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ। ਉਮਰ ਨੇ ਟਵੀਟ ਕਰਕੇ ਯੂਟਿਊਬ ਦਾ ਇੱਕ ਲਿੰਕ ਵੀ ਸਾਂਝਾ ਕੀਤਾ ਹੈ। ਵੀਡੀਓ ਵਿੱਚ ਵੋਟਰ ਦੱਸ ਰਹੇ ਹਨ ਕਿ ਕਾਂਗਰਸ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ ਸੀ।

ਇਸ ਤੋਂ ਪਹਿਲਾਂ ਦਿਨ ਵੇਲੇ ਉਮਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਮਝਦਾਰੀ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਲਈ ਚੁਣੇ ਜਾਣ ਵਾਲਿਆਂ ਨੂੰ ਅਗਲੇ ਪੰਜ ਸਾਲਾਂ ਲਈ ਤੁਹਾਡੇ ਮਸਲਿਆਂ ਦਾ ਹੱਲ ਕਰਨਾ ਪਏਗਾ।



ਦੱਸ ਦੇਈਏ ਅੱਜ ਪਹਿਲੇ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਦੇਸ਼ ਦੀਆਂ 91 ਲੋਕ ਸਭਾ ਸੀਟਾਂ ਤੋਂ ਵੋਟਿੰਗ ਚੱਲ ਰਹੀ ਹੈ। ਜੰਮੂ ਤੇ ਬਾਰਾਮੁਲਾ ਵਿੱਚ ਵੋਟਾਂ ਜਾਰੀ ਹਨ।