ਨਵੀਂ ਦਿੱਲੀ: ਕਾਂਗਰਸ ਨੇ ਹਾਥਰਸ ਸਮੂਹਿਕ ਬਲਾਤਕਾਰ ਦੇ ਕੇਸਾਂ ਅਤੇ ਖੇਤੀਬਾੜੀ ਨਾਲ ਜੁੜੇ ਨਵੇਂ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਯੂਪੀ ਸਰਕਾਰ ਖ਼ਿਲਾਫ਼ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਹੈ। ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਸਾਰੀਆਂ ਸੂਬਾ ਇਕਾਈਆਂ ਨੂੰ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕੀਤੇ ਹਨ।

ਇਸ ਦੇ ਤਹਿਤ 25 ਅਕਤੂਬਰ ਨੂੰ ਕਾਂਗਰਸ ਪੂਰੇ ਦੇਸ਼ ਵਿੱਚ 'ਮਹਿਲਾ ਅਤੇ ਦਲਿਤ ਅੱਤਿਆਚਾਰ ਦਿਵਸ' ਮਨਾਏਗੀ। ਸਾਰੀਆਂ ਸੂਬਾ ਇਕਾਈਆਂ ਆਪਣੇ-ਆਪਣੇ ਰਾਜਾਂ ਵਿਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰੇਗੀ।

ਕਿਸਾਨਾਂ ਨੇ ਘੇਰਿਆ ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ

ਇਸ ਦੇ ਨਾਲ ਹੀ 31 ਅਕਤੂਬਰ ਨੂੰ ਪਾਰਟੀ ਸਾਰੇ ਸੂਬਿਆਂ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਏਗੀ। ਖਾਸ ਗੱਲ ਇਹ ਹੈ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ ਜਨਮ ਤਰੀਕ ਅਤੇ ਇੰਦਰਾ ਗਾਂਧੀ ਦੀ ਬਰਸੀ ਹੈ। ਪਾਰਟੀ ਨੇ ਸਾਰੀਆਂ ਰਾਜ ਇਕਾਈਆਂ ਨੂੰ ਇਸ ਦਿਨ ‘ਸੱਤਿਆਗ੍ਰਹਿ’ ਅਤੇ ‘ਵਰਤ’ ਰੱਖਣ ਦੀ ਹਦਾਇਤ ਦਿੱਤੀ ਹੈ।

ਇਸ ਤੋਂ ਇਲਾਵਾ ਦਸਤਖਤ ਮੁਹਿੰਮ ਤਹਿਤ 2 ਕਰੋੜ ਕਿਸਾਨਾਂ ਦੇ ਦਸਤਖਤ 7 ਨਵੰਬਰ ਤੱਕ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੰਗ ਪੱਤਰ 14 ਦਸੰਬਰ ਨੂੰ ਸਾਰੇ ਦਸਤਖਤਾਂ ਸਮੇਤ ਰਾਸ਼ਟਰਪਤੀ ਨੂੰ ਸੌਂਪਿਆ ਜਾ ਸਕੇ।

ਇਸ ਦੇ ਨਾਲ ਹੀ ਸਾਰੇ ਸੂਬਾ ਇਕਾਈਆਂ ਨੂੰ 1 ਤੋਂ 10 ਨਵੰਬਰ ਤੱਕ ਟਰੈਕਟਰ ਰੈਲੀਆਂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਖ਼ੁਦ ਪੰਜਾਬ ਅਤੇ ਹਰਿਆਣਾ ਵਿੱਚ ਤਿੰਨ ਦਿਨਾਂ ਤੱਕ ਟਰੈਕਟਰ ਰੈਲੀਆਂ ਕਰਕੇ ਮੋਦੀ ਸਰਕਾਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।

Kulhad Chai Benefit: ਕੁਲਹੜ 'ਚ ਚਾਹ ਪੀਣ ਦੇ ਸ਼ੌਕੀਨਾਂ ਲਈ ਖ਼ਬਰ, ਜਾਣੋ ਕਿੰਨੀ ਫਾਈਦੇਮੰਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904