ਪੜਚੋਲ ਕਰੋ
Advertisement
ਬੀਜੇਪੀ ਵੇਚ ਰਹੀ ਲੋਕਾਂ ਦਾ ਨਿੱਜੀ ਡੇਟਾ, ਕਾਂਗਰਸ ਦੇ ਸੰਗੀਨ ਇਲਜ਼ਾਮ
ਕਾਂਗਰਸ ਨੇ ਕਿਹਾ ਕਿ ਬੀਜੇਪੀ ਸ਼ਾਸਨ ਵਿੱਚ ਨਿੱਜਤਾ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਕਾਂਗਰਸ ਦੇ ਮੁੱਖ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਜਿਹਾ ਨਹੀਂ ਕਿ ਸਿਰਫ 'ਬਿਗ ਬ੍ਰਦਰ' ਵੇਖ ਰਹੇ ਹਨ ਬਲਕਿ ਉਨ੍ਹਾਂ ਦੇ ਕਰੀਬੀ ਦੋਸਤ ਵੀ ਨਜ਼ਰ ਰੱਖ ਰਹੇ ਹਨ।
ਨਵੀਂ ਦਿੱਲੀ: ਕਾਂਗਰਸ ਨੇ ਨਰੇਂਦਰ ਮੋਦੀ ਸਰਕਾਰ 'ਤੇ ਨਾਗਰਿਕਾਂ ਦਾ ਨਿੱਜੀ ਡੇਟਾ ਵੇਚਣ ਦਾ ਇਲਜ਼ਾਮ ਲਾਇਆ ਹੈ। ਸ਼ੁੱਕਰਵਾਰ ਨੂੰ ਕਾਂਗਰਸ ਨੇ ਕਿਹਾ ਕਿ ਬੀਜੇਪੀ ਸ਼ਾਸਨ ਵਿੱਚ ਨਿੱਜਤਾ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਕਾਂਗਰਸ ਦੇ ਮੁੱਖ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਜਿਹਾ ਨਹੀਂ ਕਿ ਸਿਰਫ 'ਬਿਗ ਬ੍ਰਦਰ' ਵੇਖ ਰਹੇ ਹਨ ਬਲਕਿ ਉਨ੍ਹਾਂ ਦੇ ਕਰੀਬੀ ਦੋਸਤ ਵੀ ਨਜ਼ਰ ਰੱਖ ਰਹੇ ਹਨ।
ਸੁਰਜੇਵਾਲਾ ਨੇ ਟਵਿੱਟਰ 'ਤੇ ਕਿਹਾ ਕਿ ਬੀਜੇਪੀ ਸਰਕਾਰ ਦੇ ਤਹਿਤ ਨਾਗਰਿਕਾਂ ਦੀ ਨਿੱਜਤਾ 'ਤੇ ਗੰਭੀਰ ਵਾਰ ਹੋ ਰਿਹਾ ਹੈ। ਸਰਕਾਰ ਨੇ ਚੁੱਪਚਾਪ ਆਪਣੇ ਡ੍ਰਾਈਵਿੰਗ ਲਾਇਸੈਂਸ ਦਾ ਡੇਟਾ ਨਿੱਜੀ ਕੰਪਨੀਆਂ ਨੂੰ ਵੇਚ ਦਿੱਤਾ ਹੈ ਜੋ ਉਨ੍ਹਾਂ ਦੇ ਕਾਰੋਬਾਰੀ ਫਾਇਦਿਆਂ ਲਈ ਇਸ ਦਾ ਗ਼ਲਤ ਇਸਤੇਮਾਲ ਕਰ ਸਕਦੇ ਹਨ।
ਸੁਰਜੇਵਾਲਾ ਨੇ ਇਹ ਇਲਜ਼ਾਮ ਲਾਉਂਦਿਆਂ ਇੱਕ ਖ਼ਬਰ ਦਾ ਹਵਾਲਾ ਦਿੱਤਾ ਜਿਸ ਵਿੱਚ ਸਰਕਾਰ 'ਤੇ ਨਾਗਰਿਕਾਂ ਦੇ ਡੇਟਾ ਵੇਚਣ ਦਾ ਇਲਜ਼ਾਮ ਲਾਇਆ ਗਿਆ ਹੈ।Privacy of citizens has become a severe casualty under BJP Govt! Quietly the Govt has sold your driving licence data to private companies who can misuse it for their commercial gains! Not only Big Brother is watching, but his crony friends are too! https://t.co/OIuvM8MAk7
— Randeep Singh Surjewala (@rssurjewala) July 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement