ਕਾਂਗਰਸ ਨੇ ਕਨ੍ਹਈਆ ਕੁਮਾਰ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, NSUI ਦਾ ਬਣਾਇਆ ਇੰਚਾਰਜ
Kanhaiya Kumar News: ਕਾਂਗਰਸ ਨੇ ਕਨ੍ਹਈਆ ਕੁਮਾਰ ਨੂੰ ਆਪਣੇ ਵਿਦਿਆਰਥੀ ਵਿੰਗ NSUI ਦਾ ਇੰਚਾਰਜ ਨਿਯੁਕਤ ਕੀਤਾ ਹੈ। ਕਨ੍ਹਈਆ ਕੁਮਾਰ ਸੀਪੀਆਈ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਿਆ।
Kanhaiya Kumar NSUI In-Charge: ਕਾਂਗਰਸ ਨੇ ਵੀਰਵਾਰ ਨੂੰ ਕਨ੍ਹਈਆ ਕੁਮਾਰ ਨੂੰ ਆਪਣੀ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦਾ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪ੍ਰੈਸ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
Hon'ble Congress President has appointed Shri Kanhaiya Kumar as AICC In- charge of National Students Union of India (NSUI), with immediate effect. pic.twitter.com/EIuik2gHgU
— INC Sandesh (@INCSandesh) July 6, 2023
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੁਰੰਤ ਪ੍ਰਭਾਵ ਨਾਲ ਕਨ੍ਹਈਆ ਕੁਮਾਰ ਨੂੰ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਦਾ ਏਆਈਸੀਸੀ ਇੰਚਾਰਜ ਨਿਯੁਕਤ ਕੀਤਾ ਹੈ। ਕਨ੍ਹਈਆ ਕੁਮਾਰ ਜੇਐਨਯੂ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਤੰਬਰ 2021 ਵਿੱਚ ਸੀਪੀਆਈ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਕਨ੍ਹਈਆ ਨੇ ਭਾਰਤੀ ਕਮਿਊਨਿਸਟ ਪਾਰਟੀ ਦੀ ਟਿਕਟ 'ਤੇ ਬੇਗੂਸਰਾਏ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ ਉਹ ਚੋਣ ਹਾਰ ਗਏ ਸਨ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਗਿਰੀਰਾਜ ਸਿੰਘ ਨੇ ਹਰਾਇਆ ਸੀ।
ਜ਼ਿਕਰ ਕਰ ਦਈਏ ਕਿ ਕਨ੍ਹਈਆ ਕੁਮਾਰ 2021 ਵਿੱਚ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਕਾਂਗਰਸ 'ਚ ਸ਼ਾਮਲ ਹੋਣ ਸਮੇਂ ਕਨ੍ਹਈਆ ਕੁਮਾਰ ਨੇ ਕਿਹਾ ਸੀ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਕਾਂਗਰਸ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਮਕਸਦ ਲਈ ਮੈਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਇਕ ਵੱਡੇ ਜਹਾਜ਼ ਦੀ ਤਰ੍ਹਾਂ ਹੈ। ਜੇਕਰ ਇਹ ਬਚਦਾ ਹੈ ਤਾਂ ਦੇਸ਼ ਦੀਆਂ ਬਾਕੀ ਸਾਰੀਆਂ ਖੇਤਰੀ ਪਾਰਟੀਆਂ ਵੀ ਬਚ ਜਾਣਗੀਆਂ ਪਰ ਕਾਂਗਰਸ ਤੋਂ ਬਿਨਾਂ ਇਹ ਸੰਭਵ ਨਹੀਂ ਹੋਵੇਗਾ।
ਦੱਸ ਦਈਏ ਕਿ ਫਰਵਰੀ 2016 ਵਿੱਚ, ਕਨ੍ਹਈਆ ਕੁਮਾਰ ਨੂੰ ਦਿੱਲੀ ਪੁਲਿਸ ਨੇ ਜੇਐਨਯੂ ਵਿੱਚ ਇੱਕ ਸਮਾਗਮ ਵਿੱਚ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਕਨ੍ਹਈਆ ਕੁਮਾਰ ਦੀ ਗ੍ਰਿਫਤਾਰੀ 'ਤੇ ਵਿਰੋਧੀ ਪਾਰਟੀਆਂ, ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਉਸ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜੇਐਨਯੂ ਦੇ ਵਿਦਿਆਰਥੀਆਂ ਨੇ ਹੜਤਾਲ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।