Haryana Congress Candidate List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਇਸ ਸੂਚੀ ਵਿੱਚ ਆਪਣੇ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਸ਼ੁੱਕਰਵਾਰ ਨੂੰ ਹੀ ਪਾਰਟੀ 'ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੀਂਦ ਦੇ ਜੁਲਾਨਾ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਗੜ੍ਹੀ ਸਾਂਪਲਾ ਕਿਲੋਈ ਵਿਧਾਨ ਸਭਾ ਸੀਟ ਤੋਂ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਨੂੰ ਟਿਕਟ ਦਿੱਤੀ ਗਈ ਹੈ।


 



 


ਇਸ ਤੋਂ ਪਹਿਲਾਂ ਸ਼ੁੱਕਰਵਾਰ ਯਾਨੀਕਿ ਅੱਜ 6 ਸਤੰਬਰ ਨੂੰ ਨੂੰ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਦਾ ਪੱਲਾ ਫੜ ਲਿਆ। ਹੁਣ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ਵਿੱਚ ਉਤਾਰਿਆ ਹੈ।


ਕਾਂਗਰਸ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਮੇਵਾ ਸਿੰਘ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਨੂੰ ਹੋਡਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।


ਕਿਸ ਨੂੰ ਕਿੱਥੋਂ ਟਿਕਟ ਦਿੱਤੀ ਗਈ?


ਕਾਲਕਾ ਨੂੰ ਪ੍ਰਦੀਪ ਚੌਧਰੀ, ਨਰਾਇਣਗੜ੍ਹ ਤੋਂ ਸ਼ੈਲੇ ਚੌਧਰੀ, ਸਢੌਰਾ (ਐਸ.ਸੀ.) ਰੇਣੂ ਬਾਲਾ, ਰਾਦੌਰ ਤੋਂ ਬਿਸ਼ਨ ਲਾਲ ਸੈਣੀ, ਲਾਡਵਾ - ਮੇਵਾ ਸਿੰਘ, ਸ਼ਾਹਬਾਦ (ਐੱਸ. ਸੀ.)- ਰਾਮ ਕਰਨ ਬਾਕੀ ਨਾਮ ਤੁਸੀਂ ਹੇਠ ਦਿੱਤੇ ਲਿੰਕ ਉੱਤੇ ਜਾ ਕੇ ਦੇਖ ਸਕਦੇ ਹੋ।


 


 






 



ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨਾਲ ਹੱਥ ਮਿਲਾਇਆ ਸੀ। ਹੁਣ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ਵਿੱਚ ਉਤਾਰਿਆ ਹੈ।


ਕਾਂਗਰਸ ਤੋਂ ਪਹਿਲਾਂ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 67 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਵਿੱਚ ਭਾਜਪਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲਾਡਵਾ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਅੰਬਾਲਾ ਛਾਉਣੀ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।


ਦੱਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।