Congress Candidate List 2022: ਕਾਂਗਰਸ ਨੇ ਮੰਗਲਵਾਰ (18 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 46 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼ਿਮਲਾ ਦਿਹਾਤੀ ਤੋਂ ਵਿਕਰਮਾਦਿਤਿਆ ਸਿੰਘ, ਨਦੌਣ ਤੋਂ ਸੁਖਵਿੰਦਰ ਸਿੰਘ ਸੁੱਖੂ, ਹਰੋਲੀ ਤੋਂ ਮੁਕੇਸ਼ ਅਗਨੀਹੋਤਰੀ, ਥੀਓਗ ਤੋਂ ਕੁਲਦੀਪ ਸਿੰਘ ਰਾਠੌੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।


ਕਾਂਗਰਸ ਨੇ ਇੱਕ ਸੀਟ ਨੂੰ ਛੱਡ ਕੇ ਬਾਕੀ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸ਼ੁੱਕਰਵਾਰ (14 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ ਨਤੀਜੇ 8 ਦਸੰਬਰ ਨੂੰ ਆਉਣਗੇ।






ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ 29 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹੋ। ਚੋਣ ਕਮਿਸ਼ਨ ਨੇ ਕਿਹਾ ਸੀ ਕਿ ਹਿਮਾਚਲ ਪ੍ਰਦੇਸ਼ ਵਿੱਚ ਕੁੱਲ 55.07 ਲੱਖ ਵੋਟਰ ਹਨ।


ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਨੇ ਜਿੱਥੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਦਿੱਲੀ ਵਿੱਚ ਮੀਟਿੰਗ ਹੋ ਰਹੀ ਹੈ। ਇਸ ਬੈਠਕ 'ਚ ਪੀਐੱਮ ਮੋਦੀ, ਪਾਰਟੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਨੇਤਾ ਮੌਜੂਦ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਭਾਜਪਾ ਆਪਣੇ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਸਕਦੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।