ਨਵੀਂ ਦਿੱਲੀ: ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦਿਆਂ ਕਾਂਗਰਸ ਨੇ ਕੇਂਦਰ ਤੋਂ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਇਸ ਸਮੇਂ ਤਿੰਨ ਵਿਧਾਨ ਸੂਬਿਆਂ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਕਰ ਰਹੇ ਹਨ।


ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦੋ ਸਫ਼ਿਆਂ ਦੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸਿੱਧੂ ਨੂੰ ਸੀਆਈਐਸਐਫ ਤੇ ਸੀਆਈਐਸਡੀ ਦੀ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿੱਧੂ ਇਸ ਸਮੇਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਸਿਆਸਤ ਤੇ ਟੈਲੀਵਿਜ਼ਨ ਦੀ ਦੁਨੀਆ ਵਿੱਚ ਵੱਡਾ ਚਿਹਰਾ ਹੋਣ ਕਾਰਨ ਸਿੱਧੂ ਨੂੰ ਖ਼ਤਰੇ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਸਿੱਧੂ ਲਾਉਣਗੇ ਇਨ੍ਹਾਂ ਸੂਬਿਆਂ 'ਚ ਕਾਂਗਰਸ ਦੀ ਬੇੜੀ ਪਾਰ

ਸੁਰਜੇਵਾਲਾ ਨੇ ਰਾਜਨਾਥ ਸਿੰਘ ਨੂੰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੀ ਸੀਆਈਐਸਡੀ ਦੀ ਸੁਰੱਖਿਆ ਦਿੱਤੀ ਹੋਈ ਹੈ ਅਤੇ ਸਿੱਧੂ ਦਾ ਉਨ੍ਹਾਂ ਨਾਲ ਅਕਸਰ ਪੇਚਾ ਰਹਿੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਿੱਧੂ ਨੂੰ ਪੂਰੇ ਦੇਸ਼ ਵਿੱਚ ਸੀਆਈਐਸਡੀ ਸੁਰੱਖਿਆ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੋ ਦਿਨਾਂ ਤੋਂ ਛੱਤੀਸਗੜ੍ਹ 'ਚ ਤਿੰਨ ਦਿਨਾ ਪ੍ਰਚਾਰ ਮੁਹਿੰਮ 'ਤੇ ਹਨ। ਅਗਲੇ ਛੇ ਦਿਨ ਮੱਧਪ੍ਰਦੇਸ਼ 'ਚ ਸਿੱਧੂ ਦੇ ਜਾਦੂਈ ਬੋਲ ਗੂੰਜਣਗੇ। ਇਸ ਤੋਂ ਬਾਅਦ ਰਾਜਸਥਾਨ ਵਿੱਚ ਵੀ ਛੇ ਦਿਨ ਸਿੱਧੂ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ।

ਸੁਰਜੇਵਾਲ ਵੱਲੋਂ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ-