Punjab Congress Controversy: ਪੰਜਾਬ ਕਾਂਗਰਸ 'ਚ ਵਧਦਾ ਕਲੇਸ਼, ਕੈਪਟਨ ਨੂੰ ਹਟਾਉਣ ਦੀ ਉੱਠੀ ਮੰਗ
ਪੰਜਾਬ ਦੀ ਕਾਂਗਰਸ ਸਰਕਾਰ ਵਿਚ ਚੱਲ ਰਹੇ ਮਤਭੇਦ ਨੂੰ ਦੂਰ ਕਰਨ ਦੇ ਉਦੇਸ਼ ਨਾਲ ਗਠਿਤ ਤਿੰਨ ਮੈਂਬਰੀ ਪੈਨਲ ਅੱਜ ਵਿਧਾਨ ਸਭਾ ਚੋਣਾਂ ਵਿਚ ਹਾਰਨ ਵਾਲੇ ਉਮੀਦਵਾਰਾਂ ਨਾਲ ਮੁਲਾਕਾਤ ਕਰੇਗਾ। ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਅੱਜ ਪੈਨਲ ਨੂੰ ਮਿਲਣਗੇ। ਕੈਪਟਨ ਅੱਜ ਜਾਂ ਕੱਲ੍ਹ ਪਾਰਟੀ ਪੈਨਲ ਨੂੰ ਮਿਲ ਸਕਦੇ ਹਨ।
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਵਿਵਾਦ ਦੇ ਹੱਲ ਲਈ ਦਿੱਲੀ ਵਿੱਚ ਮੈਰਾਥਨ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਪਿਛਲੇ ਤਿੰਨ ਦਿਨਾਂ ਵਿਚ ਤਕਰੀਬਨ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੱਲੀਕਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਦੇ ਪੈਨਲ ਨੇ ਅੱਜ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਉਮੀਦਵਾਰਾਂ ਨੂੰ ਬੁਲਾਇਆ। ਪੈਨਲ ਅੱਜ ਸਭ ਤੋਂ ਪਹਿਲਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਗੱਲਬਾਤ ਕਰੇਗਾ। ਪਰ ਹਰ ਕੋਈ ਕੈਪਟਨ ਦੇ ਆਉਣ ਦੀ ਉਡੀਕ ਕਰ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵੀਰਵਾਰ ਨੂੰ ਆਉਣਾ ਹੈ ਪਰ ਹੁਣ ਪ੍ਰੋਗਰਾਮ ਵਿਚ ਤਬਦੀਲੀ ਹੋਣ ਦੀ ਸੰਭਾਵਨਾ ਹੈ। ਹੁਣ ਅਜਿਹੀ ਸਥਿਤੀ ਵਿੱਚ ਕੈਪਟਨ ਦੇ ਅੱਜ ਜਾਂ ਕੱਲ੍ਹ ਆਉਣ ਦੀ ਸੰਭਾਵਨਾ ਹੈ।
ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਮਤਭੇਦ ਨੂੰ ਦੂਰ ਕਰਨ ਦੇ ਉਦੇਸ਼ ਨਾਲ ਬਣੀ ਕਮੇਟੀ ਨੇ ਬੁੱਧਵਾਰ ਨੂੰ ਸੂਬੇ ਦੇ ਕਈ ਸੰਸਦ ਮੈਂਬਰਾਂ ਅਤੇ ਸਾਬਕਾ ਸੂਬਾਈ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਰਾਏ ਲਈ। ਪਿਛਲੇ ਤਿੰਨ ਦਿਨਾਂ ਵਿਚ ਸੂਬੇ ਦੇ ਲਗਪਗ 80 ਕਾਂਗਰਸੀ ਆਗੂ ਇਸ ਕਮੇਟੀ ਸਾਹਮਣੇ ਪੇਸ਼ ਹੋਏ ਹਨ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਉਨ੍ਹਾਂ ਚੋਂ ਬਹੁਤੇ ਵਿਧਾਇਕ ਹਨ।
ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਕਮੇਟੀ ਨੂੰ ਮਿਲੇ ਕੁਝ ਨੇਤਾਵਾਂ ਨੇ ਸਰਕਾਰ ਨਾਲ ਜੁੜੇ ਮੁੱਦੇ ਉਠਾਏ, ਜਦੋਂ ਕਿ ਕੁਝ ਨੇਤਾਵਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਠੀਕ ਕਰਨ ਦੀ ਮੰਗ ਉਠਾਈ। ਸੋਮਵਾਰ ਅਤੇ ਮੰਗਲਵਾਰ ਨੂੰ ਲਗਪਗ 50 ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਅੱਗੇ ਆਪਣਾ ਵਿਚਾਰ ਰੱਖਣਗੇ।
ਦੱਸ ਦੇਈਏ ਕਿ ਪਿਛਲੇ ਕੁਝ ਹਫਤਿਆਂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਿੱਖੀ ਬਿਆਨਬਾਜ਼ੀ ਹੋਈ। ਵਿਧਾਇਕ ਪਰਗਟ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਮੋਰਚਾ ਖੋਲ੍ਹ ਦਿੱਤਾ। ਸਿੱਧੂ ਮੰਗਲਵਾਰ ਨੂੰ ਇਸ ਕਮੇਟੀ ਨੂੰ ਮਿਲੇ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਕਮੇਟੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ "ਸੱਚ 'ਤੇ ਜ਼ੁਲਮ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।"
ਇਹ ਵੀ ਪੜ੍ਹੋ: Punjab Congress Meeting: ਪੰਜਾਬ ਕਾਂਗਰਸ ਵਿਚ ਚੱਲ ਰਹੇ ਵਿਵਾਦ ਨੂੰ ਲੈ ਕੇ ਦਿੱਲੀ 'ਚ ਮੰਥਨ ਜਾਰੀ, ਹੁਣ ਕੈਪਟਨ ਹੋਣਗੇ ਹਾਜ਼ਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin