Congress Expels Former MLA: ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੀ ਦਤੀਆ ਵਿਧਾਨ ਸਭਾ ਉਪ-ਚੋਣ ਦੇ ਨਤੀਜੇ ਸਾਰੀਆਂ ਦੇ ਸਾਹਮਣੇ ਹਨ। ਕਾਂਗਰਸ ਨੇ ਭਾਜਪਾ ਉਮੀਦਵਾਰ ਨੂੰ ਹਰਾ ਕੇ ਇਹ ਸੀਟ ਆਪਣੇ ਨਾਮ ਕਰ ਲਈ ਹੈ ਪਰ ਇਸ ਤੋਂ ਠੀਕ ਇੱਕ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਹੀ ਅੰਦਰੂਨੀ ਕਲਹ ਖੁੱਲ੍ਹ ਕੇ ਸਾਹਮਣੇ ਆਈ। ਕਾਂਗਰਸ ਨੇ ਇੱਥੋਂ ਦੇ ਸਾਬਕਾ ਵਿਧਾਇਕ ਰਾਜੇਂਦਰ ਭਾਰਤੀ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਰਾਜੇਂਦਰ ਭਾਰਤੀ ਨੇ ਕਾਂਗਰਸ ਦੇ ਅਧਿਕਾਰਤ ਉਮੀਦਵਾਰ ਅਤੇ ਸੀਨੀਅਰ ਆਗੂਆਂ ਖ਼ਿਲਾਫ਼ ਜਨਤਕ ਟਿੱਪਣੀ ਕੀਤੀ ਸੀ।

Continues below advertisement

ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਮੁਅੱਤਲ

ਜਾਣਕਾਰੀ ਲਈ ਦੱਸ ਦੇਈਏ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਉਮੀਦਵਾਰ ਖ਼ਿਲਾਫ਼ ਜਨਤਕ ਤੌਰ 'ਤੇ ਬਿਆਨਬਾਜ਼ੀ ਕਰਨ ਦੇ ਗੰਭੀਰ ਦੋਸ਼ਾਂ ਕਰਕੇ ਕਾਂਗਰਸ ਹਾਈਕਮਾਨ ਨੇ ਸਖ਼ਤ ਕਦਮ ਚੁੱਕਦਿਆਂ ਸਾਬਕਾ ਵਿਧਾਇਕ ਰਾਜੇਂਦਰ ਭਾਰਤੀ ਨੂੰ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦਾ ਇਹ ਹੁਕਮ ਕਾਂਗਰਸ ਦੇ ਰਾਸ਼ਟਰੀ ਮਹਾਸਚਿਵ ਤੇ ਮੱਧ ਪ੍ਰਦੇਸ਼ ਪ੍ਰਭਾਰੀ ਹਰੀਸ਼ ਚੌਧਰੀ ਵੱਲੋਂ ਜਾਰੀ ਕੀਤਾ ਗਿਆ ਹੈ।

Continues below advertisement

ਜਾਣੋ ਕੀ ਹੈ ਪੂਰਾ ਮਾਮਲਾ?

ਦੱਸਣਯੋਗ ਹੈ ਕਿ ਦਤੀਆ ਵਿਧਾਨ ਸਭਾ ਉਪ-ਚੋਣ ਲਈ 30 ਜੁਲਾਈ ਨੂੰ ਵੋਟਿੰਗ ਮੁਕੰਮਲ ਹੋਈ ਸੀ ਅਤੇ 3 ਅਗਸਤ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਵੋਟਿੰਗ ਪ੍ਰਕਿਰਿਆ ਮੁਕੰਮਲ ਹੁੰਦਿਆਂ ਹੀ ਕਾਂਗਰਸ ਉਮੀਦਵਾਰ ਕੁੰਵਰ ਘਨਸ਼ਿਆਮ ਸਿੰਘ ਨੇ ਪਾਰਟੀ ਹਾਈਕਮਾਨ ਨੂੰ ਇਕ ਲਿਖਤੀ ਸ਼ਿਕਾਇਤ ਭੇਜੀ ਸੀ। ਸ਼ਿਕਾਇਤ ਵਿਚ ਕਾਂਗਰਸ ਉਮੀਦਵਾਰ ਨੇ ਸਾਬਕਾ ਵਿਧਾਇਕ ਰਾਜੇਂਦਰ ਭਾਰਤੀ 'ਤੇ ਗੰਭੀਰ ਭਿੱਤਰਘਾਤ (ਧੋਖਾਧੜੀ) ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। 

ਕੁੰਵਰ ਘਨਸ਼ਿਆਮ ਸਿੰਘ ਦਾ ਦੋਸ਼ ਸੀ ਕਿ ਰਾਜੇਂਦਰ ਭਾਰਤੀ ਨੇ ਪਾਰਟੀ ਨੂੰ ਹਰਵਾਉਣ ਲਈ BJP ਤੋਂ ਫੰਡਿੰਗ ਲਈ ਅਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਾਂਗਰਸ ਖ਼ਿਲਾਫ਼ ਕੰਮ ਕੀਤਾ। ਉਮੀਦਵਾਰ ਨੇ ਉਨ੍ਹਾਂ ਨੂੰ ਪਾਰਟੀ ਤੋਂ ਪੂਰੀ ਤਰ੍ਹਾਂ ਕੱਢਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਸੰਗਠਨ ਨੇ ਇਹ ਕਾਰਵਾਈ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।