ਪੜਚੋਲ ਕਰੋ
Advertisement
ਕਾਂਗਰਸ 'ਚ ਮੁੜ ਅਸਤੀਫ਼ਿਆਂ ਦੀ ਝੜੀ
ਸਿੰਧੀਆ ਨੇ ਆਪਣੇ ਟਵੀਟ ਵਿੱਚ ਲਿਖਿਆ ਜਨਾਦੇਸ਼ ਨੂੰ ਸਵੀਕਾਰ ਕਰਦਿਆਂ ਹੋਇਆਂ ਤੇ ਜ਼ਿੰਮੇਦਾਰੀ ਲੈਂਦਿਆਂ ਉਨ੍ਹਾਂ ਆਪਣੇ ਕਾਂਗਰਸ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਦੱਸ ਦੇਈਏ ਚੋਣਾਂ ਵਿੱਚ ਜੋਤੀਰਾਦਿੱਤਿਆ ਸਿੰਧੀਆ ਕੋਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ।
ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਮਿਲੀ ਹਾਲ ਤੋਂ ਬਾਅਦ ਕਾਂਗਰਸ ਵਿੱਚ ਅਸਤੀਫਿਆਂ ਦਾ ਦੌਰ ਜਾਰੀ ਹੈ। ਅੱਜ ਇਸ ਲਿਸਟ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਤੇ ਦਿੱਗਜ ਲੀਡਰ ਜੋਤੀਰਾਦਿੱਤਿਆ ਸਿੰਧੀਆ ਦਾ ਵੀ ਨਾਂ ਜੁੜ ਗਿਆ ਹੈ। ਸਿੰਧੀਆ ਨੇ ਟਵਿੱਟਰ 'ਤੇ ਜਨਾਦੇਸ਼ ਦੇ ਸਨਮਾਨ ਤੇ ਹਾਰ ਦੀ ਜ਼ਿੰਮੇਦਾਰੀ ਲੈਂਦਿਆਂ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਦੱਸ ਦੇਈਏ ਅੱਜ ਹੀ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸਿੰਧੀਆ ਨੇ ਆਪਣੇ ਟਵੀਟ ਵਿੱਚ ਲਿਖਿਆ ਜਨਾਦੇਸ਼ ਨੂੰ ਸਵੀਕਾਰ ਕਰਦਿਆਂ ਹੋਇਆਂ ਤੇ ਜ਼ਿੰਮੇਦਾਰੀ ਲੈਂਦਿਆਂ ਉਨ੍ਹਾਂ ਆਪਣੇ ਕਾਂਗਰਸ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਦੱਸ ਦੇਈਏ ਚੋਣਾਂ ਵਿੱਚ ਜੋਤੀਰਾਦਿੱਤਿਆ ਸਿੰਧੀਆ ਕੋਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਲ ਪੂਰਬੀ ਉੱਤਰ ਪ੍ਰਦੇਸ਼ ਦੀ ਕਮਾਨ ਸੀ। ਸਿੰਧੀਆ ਖ਼ੁਦ ਵੀ ਮੱਧ ਪ੍ਰਦੇਸ਼ ਦੇ ਗੁਣਾ ਤੋਂ ਲੋਕ ਸਭਾ ਚੋਣਾਂ ਹਾਰ ਗਏ। ਉਨ੍ਹਾਂ ਦੇ ਅਸਤੀਫੇ ਬਾਅਦ ਹੁਣ ਸਵਾਲ ਉੱਠ ਰਹੇ ਹਨ ਕੇ ਕੀ ਪ੍ਰਿਅੰਕਾ ਗਾਂਧੀ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ? ਅੱਜ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਅਸਤੀਫਾ ਦੇ ਦਿੱਤਾ ਹੈ।Mumbai Congress President Milind Deora tenders his resignation from his post. He has also proposed a three member panel to lead Mumbai Congress for the upcoming Maharashtra Assembly elections. (file pic) pic.twitter.com/aPmfaF1LCt
— ANI (@ANI) July 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement