ਸਿੰਧੀਆ ਨੇ ਆਪਣੇ ਟਵੀਟ ਵਿੱਚ ਲਿਖਿਆ ਜਨਾਦੇਸ਼ ਨੂੰ ਸਵੀਕਾਰ ਕਰਦਿਆਂ ਹੋਇਆਂ ਤੇ ਜ਼ਿੰਮੇਦਾਰੀ ਲੈਂਦਿਆਂ ਉਨ੍ਹਾਂ ਆਪਣੇ ਕਾਂਗਰਸ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਦੱਸ ਦੇਈਏ ਚੋਣਾਂ ਵਿੱਚ ਜੋਤੀਰਾਦਿੱਤਿਆ ਸਿੰਧੀਆ ਕੋਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਲ ਪੂਰਬੀ ਉੱਤਰ ਪ੍ਰਦੇਸ਼ ਦੀ ਕਮਾਨ ਸੀ।
ਸਿੰਧੀਆ ਖ਼ੁਦ ਵੀ ਮੱਧ ਪ੍ਰਦੇਸ਼ ਦੇ ਗੁਣਾ ਤੋਂ ਲੋਕ ਸਭਾ ਚੋਣਾਂ ਹਾਰ ਗਏ। ਉਨ੍ਹਾਂ ਦੇ ਅਸਤੀਫੇ ਬਾਅਦ ਹੁਣ ਸਵਾਲ ਉੱਠ ਰਹੇ ਹਨ ਕੇ ਕੀ ਪ੍ਰਿਅੰਕਾ ਗਾਂਧੀ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ? ਅੱਜ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਅਸਤੀਫਾ ਦੇ ਦਿੱਤਾ ਹੈ।